ਅਮਲੋਹ, 3 ਮਾਰਚ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਕਾਂਗਰਸ ਪਾਰਟੀ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਆਗੂਆਂ ਨੇ ਸ਼ਿਰਕਤ ਕਰਕੇ ਅਹਿਮ ਵਿਚਾਰਾਂ ਕੀਤੀਆਂ | ਉੱਥੇ ਹੀ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਵੱਲ ਲੈ ਕੇ ਜਾਣ ਲਈ ਰਣਨੀਤੀ ਤਿਆਰ ਕੀਤੀ ਗਈ | ਇਸ ਮੌਕੇ ਬਰਨਾਲਾ ਵਿਖੇ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਵਿਚ ਹੋਈ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਬੀਰ ਸਲਾਣਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਸਦਕਾ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ, ਕਿਉਂਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ | ਜਿਸ ਨੂੰ ਉਹ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਗਰੇਵਾਲ, ਗੁਰਬਚਨ ਸਿੰਘ ਕਾਹਨਪੁਰਾ, ਰਾਜਵਿੰਦਰ ਸਿੰਘ ਘੁਟੀਂਡ, ਹਰਪ੍ਰੀਤ ਸਿੰਘ ਗੁਰਧਨਪੁਰ, ਬਿੱਕਰ ਸਿੰਘ ਦੀਵਾ, ਪਰਮਜੀਤ ਭੱਦਲਥੂਹਾ, ਜੱਗੀ ਵੜੈਚਾਂ, ਰਾਕੇਸ਼ ਕੁਮਾਰ ਗੋਗੀ, ਜਗਤਾਰ ਅਲੀਪੁਰ, ਗੁਰਚਰਨ ਤੰਦਾਬੱਧਾ, ਗੁਰਮੀਤ ਸਿੰਘ ਟਿੱਬੀ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਆਦਿ ਕਾਂਗਰਸੀ ਮੌਜੂਦ ਸਨ |