ਸੰਘੋਲ, 3 ਮਾਰਚ (ਪਰਮਵੀਰ ਸਿੰਘ ਧਨੋਆ)-ਸਿੱਖਿਆ ਸੰਸਥਾਨ ਕੋਰਡੀਆ ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟਸ ਵਿਖੇ ਸਾਲਾਨਾ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਸੰਸਥਾਨ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਸਨ | ਉਨ੍ਹਾਂ ਨੇ ਅਲੂਮਨੀ ਨੂੰ ਕੋਰਡੀਆ ਪ੍ਰਬੰਧਨ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਲਈ ਕਿਹਾ ਅਤੇ ਅਲੂਮਨੀ ਐਸੋਸੀਏਸ਼ਨ ਦੇ ਕੈਂਪਸ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਕੋਰਡੀਆ ਅਲੂਮਨੀ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਜ਼ੋਰਾਵਰ ਸਿੰਘ ਨੇ ਪੁਰਾਣੇ ਵਿਦਿਆਰਥੀਆਂ ਦੀਆਂ ਸੰਸਥਾਨ ਅਤੇ ਕਾਲਜ ਲਈ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੈਂਪਸ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ | ਕੈਂਪਸ ਡਾਇਰੈਕਟਰ ਡਾ. ਰਾਜਵੀਰ ਸਿੰਘ ਗੁਲੀਆ ਨੇ ਅਲੂਮਨੀ ਦੀ ਕਾਲਜ ਪ੍ਰਤੀ ਦੇਣ ਨੂੰ ਯਾਦ ਕੀਤਾ | ਪਿ੍ੰਸੀਪਲ ਡਾ. ਜਯੋਤੀ ਸ਼ਰਮਾ ਨੇ ਅਲੂਮਨੀ ਅਤੇ ਕਾਲਜ ਨੂੰ ਮਿਲ ਕੇ ਹੋਰ ਯੋਗਦਾਨ ਦੇਣ 'ਤੇ ਜ਼ੋਰ ਦਿੱਤਾ | ਇਸ ਮੌਕੇ 'ਤੇ ਡਾ. ਮਨਦੀਪ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗ੍ਰਾਮ ਵੀ ਪੇਸ਼ ਕੀਤਾ | ਡਾ. ਰਵੀ ਪ੍ਰਕਾਸ਼ ਮਿਸ਼ਰਾ, ਐਸੋਸੀਏਸ਼ਨ ਦੇ ਮੈਂਬਰ ਅਤੇ ਸਮੂਹ ਕੋਰਡੀਆ ਅਧਿਆਪਕ ਵੀ ਮੌਜੂਦ ਸਨ, ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਨੇ ਕੀਤਾ |