25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੜਕੀ ਹਾਦਸਿਆਂ ਨੂੰ ਰੋਕਣ ਲਈ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 04-03-2026
ਫ਼ਤਹਿਗੜ੍ਹ ਸਾਹਿਬ, 3 ਮਾਰਚ (ਮਨਪ੍ਰੀਤ ਸਿੰਘ)-ਸੜਕੀ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ ਤਾਂ ਜੋ ਸੜਕ ਦੁਰਘਟਨਾਵਾਂ ਵਿਚ ਅਜਾਈਾ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ | ਇਹ ਆਦੇਸ਼ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ | ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਪੈਂਦੇ ਸਮੂਹ ਸਕੂਲਾਂ ਅੱਗੇ ਰੰਬਲ ਸਟਰਿੱਪ 'ਤੇ ਲੋੜੀਂਦੇ ਬੋਰਡ ਵੀ ਲਗਵਾਏ ਜਾਣ ਤਾਂ ਜੋ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਜੁਗਾੜੂ ਵਾਹਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਸੁਰੱਖਿਅਤ ਵਾਹਨਾਂ ਦੇ ਤੁਰੰਤ ਚਲਾਨ ਕੀਤੇ ਜਾਣ ਅਤੇ ਉਨ੍ਹਾਂ ਨੂੰ ਬੌਂਡ ਕਰਕੇ ਸੜਕਾਂ ਤੋਂ ਹਟਾਇਆ ਜਾਵੇ | ਉਨ੍ਹਾਂ ਆਦੇਸ਼ ਦਿੱਤਾ ਕਿ ਜਿੱਥੇ ਅਜਿਹੇ ਵਾਹਨ ਤਿਆਰ ਕੀਤੇ ਜਾਂਦੇ ਹਨ, ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਡੀ.ਸੀ ਨੇ ਅਧਿਕਾਰੀਆਂ ਨੂੰ ਈ-ਡਾਰ ਪੋਰਟਲ 'ਤੇ ਸਮਾਂਬੱਧ ਢੰਗ ਨਾਲ ਡੇਟਾ ਅੱਪਲੋਡ ਕਰਨ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈਸ ਟਰੀਟਮੈਂਟ ਸਕੀਮ ਤਹਿਤ ਸਹਾਇਤਾ ਮੁਹੱਈਆ ਕਰਵਾਉਣ, ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਵਿਚ ਤੁਰੰਤ ਇਲਾਜ ਲਈ ਪਹੰੁਚਾਉਣ ਲਈ ਐਂਬੂਲੈਂਸਾਂ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਅਤੇ ਹੈਲਪਲਾਈਨ ਨੰਬਰ ਜਨਤਕ ਥਾਵਾਂ 'ਤੇ ਡਿਸਪਲੇਅ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ | ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ ਪੈਦਲ ਜਾਣ ਵਾਲੇ ਰਸਤਿਆਂ ਜਾਂ ਫੁੱਟ ਓਵਰ ਪੁਲਾਂ ਦੇ ਬੁਨਿਆਦੀ ਢਾਂਚੇ ਦੀ ਜਿੱਥੇ ਵੀ ਲੋੜ ਹੈ, ਮੁਰੰਮਤ ਕਰਕੇ ਉਸ ਨੂੰ ਲੋਕਾਂ ਲਈ ਸੁਖਾਲਾ ਬਣਾਇਆ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਅਤੇ ਸਾਈਨ ਬੋਰਡ ਲਗਾਏ ਜਾਣ | ਇਸ ਮੌਕੇ ਖੇਤਰੀ ਟ੍ਰਾਂਸਪੋਰਟ ਅਫ਼ਸਰ ਰਣਪ੍ਰੀਤ ਸਿੰਘ ਭਿਓਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਗਿਆ ਅਤੇ ਇਸ ਮਹੀਨੇ ਦੌਰਾਨ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਵਾਹਨਾਂ ਦੇ ਚਲਾਨ ਕਰਕੇ ਜੁਰਮਾਨਾ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲਾਂ ਵਿਚ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਤੇ ਹੋਰ ਪਬਲਿਕ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਮੀਟਿੰਗ ਵਿਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਬਸੀ ਪਠਾਣਾਂ ਹਰਬੀਰ ਕੌਰ, ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਸਹਾਇਕ ਖੇਤਰੀ ਟ੍ਰਾਂਸਪੋਰਟ ਅਫ਼ਸਰ ਮਨਿੰਦਰ ਸਿੰਘ, ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਵਿਸ਼ਵ ਹੀਅਰਿੰਗ ਦਿਵਸ ਮੌਕੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਦੇ ਸਟੇਜ 'ਤੇ ਜਾਣ ਨਾਲ ਏਜੰਸੀਆਂ ਦੀ ਸਾਜ਼ਿਸ਼ ਨੰਗੀ ਹੋਈ-ਕਲੌੜ, ਸ਼ਿਵਦਾਸਪੁਰ
Ad Position 24