ਜ਼ਿਲ੍ਹਾ ਹਸਪਤਾਲ 'ਚ ਵਿਸ਼ਵ ਹੀਅਰਿੰਗ ਦਿਵਸ ਮੌਕੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ
ਅਜੀਤ ਡੈਸਕ
04-03-2026
ਨੱਕ, ਕੰਨ, ਗਲੇ ਦੇ ਮਾਹਿਰ ਡਾ. ਸੰਦੀਪ ਕੌਰ ਅਤੇ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਬੋਲ਼ੇਪਣ ਦਾ ਮੁੱਖ ਕਾਰਨ ਬਚਪਨ ਦੇ ਰੋਗ, ਤੇਜ ਆਵਾਜ਼, ਦੂਸ਼ਿਤ ਵਾਤਾਵਰਨ, ਕੰਨਾਂ ਵਿਚ ਨੁਕੀਲੀ ਚੀਜ਼ ਮਾਰਨ, ਦੁਰਘਟਨਾ, ਗਰਭ ਅਵਸਥਾ ਜਾਂ ਜਨਮ ਦੌਰਾਨ ਹੋਣ ਵਾਲੇ ਰੋਗਾਂ ਕਾਰਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਹਾਈਰਿਸਕ ਕੇਸਾਂ ਵਿਚ ਨਵਜੰਮੇ ਬੱਚੇ ਦੀ ਸੁਣਨ ਸ਼ਕਤੀ ਦੀ ਜਾਂਚ ਜਲਦ ਤੋਂ ਜਲਦ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋੜ ਪੈਣ 'ਤੇ ਇਲਾਜ ਜਲਦ ਸ਼ੁਰੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ਲੋਕਾਂ ਵਿਚ ਸੁਣਨ ਸ਼ਕਤੀ ਦੇ ਕਮਜ਼ੋਰ ਹੋਣ ਦਾ ਵੱਡਾ ਕਾਰਨ ਬਣ ਰਿਹਾ ਹੈ, ਇਸ ਲਈ ਸਾਨੂੰ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਅਤੇ ਹੈੱਡਫ਼ੋਨ ਦੀ ਉੱਚੀ ਆਵਾਜ਼ ਪ੍ਰਤੀ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ | ਇਸ ਮੌਕੇ 'ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ, ਡਾ. ਸੰਪਨ ਅਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਨਿਲ ਭਾਰਤਵਾਜ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਮਹਿਤਾਬ ਬੇਗਮ ਆਦਿ ਹਾਜ਼ਰ ਸਨ |