ਮੰਡੀ ਗੋਬਿੰਦਗੜ੍ਹ, 5 ਮਾਰਚ (ਰਾਜੇਸ਼ ਸ਼ਰਮਾ)-ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਲੋਕਾਂ ਵਲੋਂ ਹੋਲੀ ਦਾ ਤਿਉਹਾਰ ਬੜੇ ਚਾਅ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੇ ਇਕ ਦੂਜੇ ਨੂੰ ਰੰਗ ਲਗਾ ਕੇ ਅਤੇ ਮਠਿਆਈਆਂ ਵੰਡ ਕੇ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਨੇ ਵੀ ਹੋਲੀ ਦਾ ਤਿਉਹਾਰ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਅਤੇ ਮੁਹੱਲਾ ਵਾਸੀਆਂ ਨਾਲ ਮਿਲ ਕੇ ਮਨਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਮੁਹੱਲਾ ਵਾਸੀਆਂ ਨੇ ਸ਼ਮੂਲੀਅਤ ਕਰ ਇਕ ਦੂਜੇ ਨੂੰ ਗੁਲਾਲ ਲਗਾ ਕੇ ਹੋਲੀ ਦੀ ਵਧਾਈ ਦਿੱਤੀ | ਸਤਿਆਪਾਲ ਲੋਧੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਮਿਲਜੁਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਨਰੇਸ਼ ਲੋਧੀ, ਸ਼ਿਲਪਾ ਲੋਧੀ, ਜਤਿੰਦਰ ਦੀਕਸ਼ਿਤ, ਅਮਿਤ ਸ਼ਰਮਾ, ਬਿਕਰਮਜੀਤ ਸਿੱਧੂ, ਗੌਰਵ ਅਗਰਵਾਲ, ਕਨੂੰ ਸ਼ਰਮਾ, ਗੌਰਵ ਕੁਮਾਰ, ਪਿ੍ੰਸ ਭੱਲਾ ਆਦਿ ਮੌਜੂਦ ਸਨ |