ਫ਼ਤਹਿਗੜ੍ਹ ਸਾਹਿਬ, 5 ਮਾਰਚ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਖਾਨਪੁਰ ਰੇਲਵੇ ਫਾਟਕਾਂ ਨੇੜੇ ਇਕ ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਜਾਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਮਾਨਵ ਕੁਮਾਰ ਵਾਸੀ ਬਸੀ ਪਠਾਣਾਂ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 52 ਸੀ-7666 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਕਿ ਸਰਹਿੰਦ ਸ਼ਹਿਰ ਰੇਲਵੇ ਫਾਟਕ ਨੇੜੇ ਅਚਾਨਕ ਜੁਗਾੜੂ ਰੇਹੜੀ ਵਾਲੇ ਨੇ ਰੇਹੜੀ ਕਥਿਤ ਤੌਰ 'ਤੇ ਇਕ ਦਮ ਅੱਗੇ ਕਰ ਦਿੱਤੀ ਅਤੇ ਮੋਟਰਸਾਈਕਲ ਉਸ ਵਿਚ ਜਾ ਵੱਜਿਆ | ਜਿਸ ਨਾਲ ਮੋਟਰਸਾਈਕਲ ਸਵਾਰ ਮਾਨਵ ਕੁਮਾਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਦੋਂਕਿ ਜੁਗਾੜੂ ਰੇਹੜੀ ਵਾਲੇ ਦੀ ਪਹਿਚਾਣ ਨਹੀਂ ਹੋ ਸਕੀ | ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੁਗਾੜੂ ਰੇਹੜੀ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ |