04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਟ੍ਰਾਂਸਜੈਂਡਰਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ-ਡੀ.ਸੀ.

Ad Position 21
No active advertisement
ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਟ੍ਰਾਂਸਜੈਂਡਰਾਂ ਨੂੰ ਸਮਾਜ ਵਿਚ ਸਮਾਨ ਅਧਿਕਾਰ ਅਤੇ ਸਨਮਾਨ ਮਿਲਣਾ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ | ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਟ੍ਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਜ਼ਿਲ੍ਹਾ ਪੱਧਰੀ ਟ੍ਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ | ਡੀ.ਸੀ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਵਿਭਾਗ ਵਲੋਂ ਟ੍ਰਾਂਸਜੈਂਡਰ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫ਼ਤ ਸਿਹਤ ਬੀਮਾ ਯੋਜਨਾਵਾਂ, ਮੈਡੀਕਲ ਸਹੂਲਤਾਂ, ਟ੍ਰਾਂਸਜੈਂਡਰ ਵਿਅਕਤੀਆਂ ਦੀ ਵੋਟਰ ਰਜਿਸਟ੍ਰੇਸ਼ਨ ਕਰਨਾ, ਰੁਜ਼ਗਾਰ ਯੋਜਨਾਵਾਂ, ਸਿੱਖਿਆ ਆਦਿ ਦਾ ਲਾਭ ਬਿਨਾਂ ਕਿਸੇ ਭੇਦਭਾਵ ਤੋਂ ਦਿੱਤਾ ਜਾਵੇ | ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਡੀ.ਐਮ.ਸੀ ਡਾ. ਸਰੀਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ, ਚੋਣ ਤਹਿਸੀਲਦਾਰ ਨਿਰਮਲਾ ਰਾਣੀ, ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਜਸਵੀਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੈਂਬਰ ਜ਼ਿਲ੍ਹਾ ਲੈਵਲ ਪ੍ਰੋਟੈਕਸ਼ਨ ਸੈੱਲ, ਸੀਰਤ ਮਹੰਤ, ਡੇਰਾ ਸ਼ੀਲਾ ਮਹੰਤ, ਸਰਹਿੰਦ ਪੁਲਿਸ ਪ੍ਰਸ਼ਾਸਨ ਵਲੋਂ ਦਵਿੰਦਰ ਸਿੰਘ, ਵੀਨਾ ਭਗਤ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਖੇੜਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਰਾਏ ਨੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ
Ad Position 24