ਹਲਕਾ ਵਿਧਾਇਕ ਲਖਵੀਰ ਰਾਏ ਨੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ
ਅਜੀਤ ਡੈਸਕ
06-03-2026
ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਸੂਬੇ ਦਾ ਆਰ.ਡੀ.ਐਫ. ਅਤੇ ਜੀ.ਐਸ.ਟੀ. ਦਾ ਪੈਸਾ ਰੋਕ ਕੇ ਰੱਖਿਆ ਹੋਇਆ ਹੈ, ਫਿਰ ਵੀ ਪੰਜਾਬ ਸਰਕਾਰ ਆਮਦਨ ਦੇ ਵਸੀਲੇ ਪੈਦਾ ਕਰਕੇ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ ਤੇ ਹਾਲ ਹੀ ਵਿਚ ਆਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਪਿਛਲੀਆਂ ਸਰਕਾਰਾਂ ਦੇ 5-5 ਸਾਲਾਂ ਦੇ ਕਾਰਜਕਾਲ ਦੌਰਾਨ ਜਿੰਨੀ ਆਮਦਨ ਆਬਕਾਰੀ ਵਿਭਾਗ ਤੋਂ ਲਈ ਗਈ, ਓਨੀ ਮੌਜੂਦਾ ਪੰਜਾਬ ਸਰਕਾਰ ਨੇ 46 ਮਹੀਨਿਆਂ ਦੇ ਵਿਚ ਪ੍ਰਾਪਤ ਕੀਤੀ ਹੈ | ਜਿਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਇਮਾਨਦਾਰੀ ਦੇ ਨਾਲ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਵਿਕਸਤ ਸੂਬਿਆਂ ਦੀ ਕਤਾਰ ਵਿਚ ਲਿਆਂਦਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਕੰਵਰਵੀਰ ਸਿੰਘ ਰਾਏ, ਰਮੇਸ਼ ਕੁਮਾਰ ਸੋਨੂੰ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪੀ.ਏ ਮਾਨਵ ਟਿਵਾਣਾ, ਪਿ੍ਤਪਾਲ ਸਿੰਘ ਜੱਸੀ, ਪਵੇਲ ਹਾਂਡਾ, ਵਰਿੰਦਰ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਮੰਗਲ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਵਰਿੰਦਰ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਮਨਦੀਪ ਪੋਲਾ, ਜੈਦੇਵ ਸ਼ੁਕਲਾ ਆਦਿ ਵੀ ਹਾਜ਼ਰ ਸਨ |