04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਲਕਾ ਅਮਲੋਹ ਅੰਦਰ 25 ਦੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਵਰਕਰਾਂ 'ਚ ਵੱਡਾ ਉਤਸ਼ਾਹ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 06-03-2026
ਮੰਡੀ ਗੋਬਿੰਦਗੜ੍ਹ, 5 ਮਾਰਚ (ਇਕਬਾਲਦੀਪ ਸੰਧੂ)-ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗੁੰਮਰਾਹ ਕੁੰਨ ਪ੍ਰਚਾਰ ਤੋਂ ਸੁਚੇਤ ਕਰਨ ਅਤੇ ਝੂਠੇ ਵਾਅਦਿਆਂ ਤੋਂ ਪਰਦਾ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਹਲਕਾ ਪੱਧਰ 'ਤੇ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਜਿਨ੍ਹਾਂ 'ਚ ਹੋ ਰਹੇ ਵੱਡੇ-ਵੱਡੇ ਇਕੱਠ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਗਵਾਹੀ ਭਰ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇੱਥੇ ਇਕ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਇਸੇ ਕੜੀ ਤਹਿਤ ਇਕ ਵਿਸ਼ਾਲ ਰੈਲੀ ਹਲਕਾ ਅਮਲੋਹ ਵਲੋਂ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿਖੇ ਕੀਤੀ ਜਾ ਰਹੀ ਹੈ | ਜਿਸ ਸਬੰਧੀ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | 25 ਦੀ ਰੈਲੀ ਨੂੰ ਕਾਮਯਾਬ ਕਰਨ ਲਈ ਅੱਜ ਮੰਡੀ ਗੋਬਿੰਦਗੜ੍ਹ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ | ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਅਨੇਕਾਂ ਵਾਰ ਹਲਕਾ ਅਮਲੋਹ ਵਲੋਂ ਰੈਲੀਆਂ ਕਰਕੇ ਵੱਡੇ ਇਕੱਠ ਕੀਤੇ ਜਾ ਚੁੱਕੇ ਹਨ, ਪਰ 25 ਮਾਰਚ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਦਾ ਬੇਮਿਸਾਲ ਇਕੱਠ ਇਤਿਹਾਸ ਰਚੇਗਾ | ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਦੀ ਰੈਲੀ ਨੂੰ ਲੈ ਕੇ ਵਰਕਰਾਂ ਤੇ ਆਗੂਆਂ ਵਿਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਣ ਟੋਨੀ, ਨਾਜ਼ਰ ਸਿੰਘ ਸੰਤ ਨਗਰ, ਸੀਨੀਅਰ ਆਗੂ ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇ. ਕੁਲਵਿੰਦਰ ਸਿੰਘ ਭੰਗੂ, ਬਾਬਾ ਨਿਸ਼ਾਨ ਸਿੰਘ, ਹਰਮੀਤ ਸਿੰਘ ਖਾਲਸਾ, ਪਿ੍ੰਸ ਛੱਤਵਾਲ, ਰੌਸ਼ਨ ਸਿੰਘ, ਬਿਕਰਮ ਸਿੰਘ ਬਿੱਕਾ, ਗੁਰਪ੍ਰੀਤ ਸਿੰਘ ਨੋਨੀ, ਕੌਂਸਲਰ ਸੋਮਨਾਥ ਸਿੰਘ ਅਜਨਾਲੀ, ਹਰਪਾਲ ਸਿੰਘ ਨਸਰਾਲੀ, ਸੱਤਪਾਲ ਸਿੰਘ ਸੱਤਾ, ਚਰਨਜੀਤ ਚੰਨਾ, ਰਾਮ ਸਿੰਘ, ਕਰਮਜੀਤ ਸਿੰਘ ਗਾਂਧੀ, ਗੋਰਾ ਅਜਨਾਲੀ, ਸਿਕੰਦਰ ਸਿੰਘ ਨਸਰਾਲੀ, ਜਤਿੰਦਰਪਾਲ ਸਿੰਘ, ਲਾਲੀ ਭੰਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ ਨੇ ਖ਼ੁਸ਼ੀ ਮਨਾਈ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਬਲਾਕ ਬਸੀ ਪਠਾਣਾਂ ਦੀ ਮੀਟਿੰਗ
Ad Position 24