04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ ਨੇ ਖ਼ੁਸ਼ੀ ਮਨਾਈ

Ad Position 21
No active advertisement
ਅਜੀਤ ਡੈਸਕ 06-03-2026
ਮੰਡੀ ਗੋਬਿੰਦਗੜ੍ਹ, 5 ਮਾਰਚ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਅਤੇ ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਹਰਬੰਸ ਕੌਰ ਨੇਹਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਆਗੂਆਂ ਨੂੰ ਅਦਾਲਤ ਦੁਆਰਾ ਬਰੀ ਕੀਤੇ ਜਾਣ ਦੀ ਖ਼ੁਸ਼ੀ ਵਿਚ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ ਅਸ਼ੋਕ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਪਿਛਲੇ ਕਈ ਸਾਲਾਂ ਤੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ 'ਆਪ' ਦੇ ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਸਿਸੋਦੀਆ ਨੂੰ ਝੂਠੇ ਸ਼ਰਾਬ ਘੁਟਾਲੇ ਦੇ ਕੇਸ ਵਿਚ ਫਸਾ ਕੇ ਉਨ੍ਹਾਂ ਦਾ ਮਨੋਬਲ ਡਗਮਗਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਸੱਚਾਈ ਦੇ ਆਧਾਰ 'ਤੇ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਲਗਪਗ 176 ਦਿਨ ਅਤੇ ਮਨੀਸ਼ ਸਿਸੋਦੀਆ ਕਰੀਬ 530 ਦਿਨ ਤੱਕ ਜੇਲ੍ਹ ਵਿਚ ਰਹੇ, ਪਰ ਇਸ ਦੇ ਬਾਵਜੂਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਮਨੋਬਲ ਕਦੇ ਨਹੀਂ ਟੁੱਟਿਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ ਨੇ ਸੱਚਾਈ ਨੂੰ ਕਾਇਮ ਰੱਖਦੇ ਹੋਏ ਆਗੂਆਂ ਨੂੰ ਇਨਸਾਫ਼ ਦਿੱਤਾ ਹੈ | ਇਸ ਮੌਕੇ ਵਾਰਡ ਇੰਚਾਰਜ 12 ਸਿੰਮੀ ਧੀਮਾਨ, ਰਾਜੀਵ ਸੁਲੋਧੀਆ, ਸੰਜੇ ਸੁਲੋਧੀਆ, ਪੁਰਸ਼ੋਤਮ ਸ਼ਰਮਾ, ਗੌਤਮ ਅਤੇ ਸੁਨੀਤਾ ਸ੍ਰੀਵਾਸਤਵ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਰਵਾਲੀ ਖੁਰਦ ਦਾ ਕਬੱਡੀ ਕੱਪ ਫ਼ਤਹਿਪੁੁਰ ਬਲਾਚੌਰ ਨੇ ਕਕਰਾਰੀ ਨੂੰ ਹਰਾ ਕੇ ਜਿੱਤਿਆ ਅਗਲੀ ਖ਼ਬਰ ਹਲਕਾ ਅਮਲੋਹ ਅੰਦਰ 25 ਦੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਵਰਕਰਾਂ 'ਚ ਵੱਡਾ ਉਤਸ਼ਾਹ-ਰਾਜੂ ਖੰਨਾ
Ad Position 24