04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਖੇੜਾ ਦੀ ਚੋਣ 'ਚ ਪਰਮਿੰਦਰ ਕੌਰ ਚੇਅਰਪਰਸਨ ਤੇ ਵਿਕਰਮਜੀਤ ਸਿੰਘ ਉਪ ਚੇਅਰਮੈਨ ਚੁਣੇ

Ad Position 21
No active advertisement
ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ , 5 ਮਾਰਚ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੀ ਬਲਾਕ ਸੰਮਤੀ ਖੇੜਾ ਦੀ ਚੋਣ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੂੰ ਚੇਅਰਪਰਸਨ ਅਤੇ ਵਿਕਰਮਜੀਤ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ | ਚੋਣ ਉਪਰੰਤ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਾਰੇ ਹੀ ਉਮੀਦਵਾਰ ਮੈਂਬਰਾਂ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਬਲਾਕ ਸੰਮਤੀ ਖੇੜਾ ਦੀ ਨਵੀਂ ਚੁਣੀ ਗਈ ਟੀਮ ਸਰਵਪੱਖੀ ਵਿਕਾਸ ਦੇ ਲਈ ਰਲ ਮਿਲ ਕੇ ਕੰਮ ਕਰੇਗੀ | ਉਨ੍ਹਾਂ ਕਿਹਾ ਕਿ 'ਆਪ' ਦੀ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਕਿ ਆਮ ਲੋਕਾਂ ਦੀ ਬਿਹਤਰੀ ਦੇ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਜਿੱਥੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਇਲਾਕੇ ਦਾ ਸਰਵਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਨਵੀਂ ਚੁਣੀ ਗਈ ਚੇਅਰਮੈਨ ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਰਾਏ ਦੇ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਯੋਗ ਅਗਵਾਈ 'ਚ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ, ਪੁਸ਼ਪਿੰਦਰ ਸਿੰਘ, ਪਰਮਿੰਦਰ ਕੌਰ, ਹਰਪ੍ਰੀਤ ਕੌਰ, ਦਵਿੰਦਰ ਕੌਰ, ਹਰਜਿੰਦਰ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਕੌਰ, ਕਰਮਜੀਤ ਸਿੰਘ, ਰਮਨਪ੍ਰੀਤ ਕੌਰ, ਬਲਕਾਰ ਸਿੰਘ, ਹਰਜੀਤ ਕੌਰ, ਦਿਲਪ੍ਰੀਤ ਭੱਟੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਮੰਡੋਫਲ, ਹਰਮੇਸ਼ ਪੁੰਨੀਆ, ਹੈਪੀ ਭੈਣੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ 'ਚ ਹਰ ਵਰਗ ਦੇ ਲੋਕਾਂ ਨੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਬਰਵਾਲੀ ਖੁਰਦ ਦਾ ਕਬੱਡੀ ਕੱਪ ਫ਼ਤਹਿਪੁੁਰ ਬਲਾਚੌਰ ਨੇ ਕਕਰਾਰੀ ਨੂੰ ਹਰਾ ਕੇ ਜਿੱਤਿਆ
Ad Position 24