ਅਮਲੋਹ, 5 ਮਾਰਚ (ਕੇਵਲ ਸਿੰਘ)-ਨਜ਼ਦੀਕੀ ਪਿੰਡ ਬੜੈਚਾ ਵਿਖੇ ਸੀਨੀਅਰ ਕਾਂਗਰਸੀ ਆਗੂ ਜੱਗੀ ਬੜੈਚਾ ਵਲੋਂ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਨੇ ਇਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀ ਵਧਾਈ ਦਿੱਤੀ ਅਤੇ ਖ਼ੁਸ਼ੀ ਸਾਂਝੀ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ, ਕਿਉਂਕਿ ਤਿਉਹਾਰ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਮੌਕੇ ਕਈ ਨੌਜਵਾਨ ਵੀ ਹਾਜ਼ਰ ਸਨ |