ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਭਗਤ ਧੰਨਾ ਜੀ ਖੇਤ ਸਭਾ ਪੰਜਾਬ ਵਲੋਂ ਫੋਕਲ ਪੁਆਇੰਟ ਫ਼ਿਰੋਜ਼ਪੁਰ ਨੇੜੇ ਲੁਹਾਰ ਮਾਜਰਾ ਕਲਾਂ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਧਾਰਮਿਕ ਸਮਾਗਮ 8 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਸਾਬਕਾ ਸਰਪੰਚ ਕੁੰਭ ਨੇ ਦੱਸਿਆ ਕਿ ਗੁਰਮਤਿ ਸਮਾਗਮ ਸਬੰਧੀ 6 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 8 ਮਾਰਚ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ | ਉਪਰੰਤ ਵਿਸ਼ਾਲ ਕੀਰਤਨ ਸਮਾਗਮ ਹੋਵੇਗਾ | ਜਿਸ ਵਿਚ ਪੰਥ ਦੇ ਵਿਦਵਾਨ ਕੀਰਤਨੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਸ਼ਬਦ ਕੀਰਤਨ, ਬਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਸਮਾਗਮ ਦੌਰਾਨ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ | ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |