ਫ਼ਤਹਿਗੜ੍ਹ ਸਾਹਿਬ, 5 ਮਾਰਚ (ਰਾਜਿੰਦਰ ਸਿੰਘ)-ਭਾਰਤੀ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟ੍ਰੇਸ਼ਨ ਬਹੁਤ ਜ਼ਰੂਰੀ ਹੈ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ ਚੱਲ ਰਹੀ ਹੈ, ਜਿਸ ਵਿਚ 18 ਤੋਂ 22 ਸਾਲ ਉਮਰ ਦੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ | ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜੀਕਲੀ ਫਿਟ ਹੋਣੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਮਰ ਹੱਦ 21 ਸਾਲ ਤੋਂ ਵਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ | ਚਾਹਵਾਨ ਪ੍ਰਾਰਥੀ ਇਕੋ ਵਾਰ 'ਚ ਦੋ ਵੱਖ-ਵੱਖ ਪੋਸਟਾਂ ਵਿਚ ਵੀ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਆਰਮੀ ਵਿਚ ਭਰਤੀ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਵਧੇਰੇ ਜਾਣਕਾਰੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ |