ਖਮਾਣੋਂ, 5 ਮਾਰਚ (ਮਨਮੋਹਣ ਸਿੰਘ ਕਲੇਰ)-ਪਿੰਡ ਚੜ੍ਹੀ ਵਿਖੇ ਪਿੰਡ ਵਾਸੀਆਂ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਅਕਾਲੀ ਦਲ ਦੇ ਡਾ. ਜਗਦੀਪ ਸਿੰਘ ਰਾਣਾ ਸਟੇਟ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਦਿਹਾਤੀ ਖਮਾਣੋਂ ਅਤੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੇ ਦਿਸ਼ਾ ਨਿਰਦੇਸ਼ ਹੇਠ ਪਹੁੰਚੇ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਨਰੇਗਾ ਸਕੀਮ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਹੈ, ਆਟਾ ਦਾਲ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਹੈ ਅਤੇ ਪਿੰਡ ਨੂੰ ਆਉਣ ਜਾਣ ਵਾਲੀਆਂ ਸੜਕਾਂ ਆਦਿ ਦਾ ਬੁਰਾ ਹਾਲ ਹੈ | ਜਿਸ ਕਰਕੇ ਉਨ੍ਹਾਂ ਨੂੰ ਪਿੰਡ ਆਉਣ ਜਾਣ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਪਹੁੰਚੇ ਆਗੂਆਂ ਨੇ ਤੁਰੰਤ ਦਰਬਾਰਾ ਸਿੰਘ ਗੁਰੂ ਨਾਲ ਫ਼ੋਨ 'ਤੇ ਗੱਲਬਾਤ ਕਰਵਾਈ | ਜਿਨ੍ਹਾਂ ਦੁਆਰਾ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਮਸਲੇ ਜਲਦੀ ਹੱਲ ਕਰਵਾਏ ਜਾਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਸਾਬਕਾ ਸਰਪੰਚ ਚੜ੍ਹੀ ਨੇ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ |