05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਸਰਕਾਰ ਵਲੋਂ ਸੂਬੇ 'ਚ 6110 ਆਂਗਣਵਾੜੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਤੇ ਦੂਰਗਾਮੀ ਕਦਮ ਚੁੱਕ ਰਹੀ ਹੈ | ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ 'ਚੋਂ 1316 ਅਸਾਮੀਆਂ ਆਂਗਣਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਣਵਾੜੀ ਹੈਲਪਰਾਂ ਦੀਆਂ ਹਨ | ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ ਰਾਤ 12 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ | ਵਿਧਾਇਕ ਰਾਏ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 10 ਦਸੰਬਰ 2025 ਨਿਰਧਾਰਿਤ ਕੀਤੀ ਗਈ ਸੀ, ਜਿਸ ਵਿਚ ਹੁਣ ਵਾਧਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਰ ਬੱਚਾ, ਚਾਹੇ ਉਹ ਸ਼ਹਿਰ ਵਿਚ ਰਹਿੰਦਾ ਹੋਵੇ ਜਾਂ ਪਿੰਡ ਵਿਚ, ਇਕ ਸੁਰੱਖਿਅਤ ਅਤੇ ਉਤਸ਼ਾਹ ਭਰਪੂਰ ਮਾਹੌਲ ਦਾ ਹੱਕਦਾਰ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਸਿਰਫ਼ ਸਾਧਨਾਂ ਦੀ ਘਾਟ ਕਾਰਨ ਆਪਣੇ ਸੁਪਨਿਆਂ ਤੋਂ ਵਾਂਝੇ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਅਮਲੋਹ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਡੀ.ਬੀ.ਯੂ. ਵਲੋਂ ਫਾਰਮੇਸੀ ਵਿਦਿਆਰਥੀਆਂ ਦਾ ਸੈਲਸ ਫਾਰਮਾਸਿਊਟੀਕਲਜ਼ ਵਿਖੇ ਉਦਯੋਗਿਕ ਦੌਰਾ
Ad Position 24