ਫ਼ਤਹਿਗੜ੍ਹ ਸਾਹਿਬ, 5 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਸੰਮਤੀ ਸਰਹਿੰਦ ਵਿਖੇ ਚੇਅਰਪਰਸਨ ਅਤੇ ਉਪ ਚੇਅਰਪਰਸਨ ਦੀ ਚੋਣ ਕਰਵਾਈ ਗਈ, ਜਿਸ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਭੁਪਿੰਦਰ ਕੌਰ ਨੂੰ ਬਲਾਕ ਸੰਮਤੀ ਸਰਹਿੰਦ ਦੀ ਚੇਅਰਪਰਸਨ ਅਤੇ ਸਤਬੀਰ ਸਿੰਘ ਜੱਲ੍ਹਾ ਨੂੰ ਸਰਬ ਸੰਮਤੀ ਨਾਲ ਉਪ ਚੇਅਰਮੈਨ ਚੁਣਿਆ ਗਿਆ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਾਰੇ ਹੀ ਬਲਾਕ ਸੰਮਤੀ ਮੈਂਬਰਾਂ ਦਾ ਸਿਰੋਪਾਉ ਦੇ ਨਾਲ ਸਨਮਾਨ ਕੀਤਾ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਬਲਾਕ ਸੰਮਤੀ ਸਰਹਿੰਦ ਦੀ ਨਵੀਂ ਚੁਣੀ ਗਈ, ਟੀਮ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਪੂਰੀ ਇਮਾਨਦਾਰੀ ਦੇ ਨਾਲ ਕੰਮ ਕਰ ਰਹੀ ਹੈ | ਇਸ ਮੌਕੇ ਨਵੀਂ ਚੁਣੀ ਗਈ ਚੇਅਰਪਰਸਨ ਭੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਇਸ ਲਈ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ | ਉਨ੍ਹਾਂ ਵਿਧਾਇਕ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਲਕੇ ਦੀ ਨੁਹਾਰ ਨੂੰ ਬਦਲਿਆ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਪ੍ਰੀਤ ਕੌਰ, ਰਣਜੀਤ ਸਿੰਘ ਚੀਮਾ, ਮਨਜੀਤ ਕੌਰ, ਭਜਨ ਸਿੰਘ, ਚਰਨਜੀਤ ਕੌਰ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਕੌਰ, ਹਰਮੇਸ਼ ਸਿੰਘ, ਮਨਦੀਪ ਸਿੰਘ ਪੋਲਾ, ਭੁਪਿੰਦਰ ਕੌਰ, 'ਆਪ' ਆਗੂ ਗੁਰਵੀਰ ਸਿੰਘ ਜੱਲ੍ਹਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਜਗਜੀਤ ਸਿੰਘ ਰਿਊਨਾ, ਦਵਿੰਦਰ ਸਿੰਘ ਖਰੇ, ਰੁਪਿੰਦਰ ਸਿੰਘ ਜੱਲ੍ਹਾ ਆਦਿ ਵੀ ਹਾਜ਼ਰ ਸਨ |