05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਗਰ ਪੰਚਾਇਤ ਖਮਾਣੋਂ ਵਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦਾ ਸਾਮਾਨ ਬਾਹਰ ਨਾ ਰੱਖਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 06-03-2026
ਖਮਾਣੋਂ, 5 ਮਾਰਚ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੈਨੇਟਰੀ ਇੰਚਾਰਜ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦਾ ਸਾਮਾਨ ਦੁਕਾਨਾਂ ਦੇ ਬਾਹਰ ਨਾ ਰੱਖਣ ਸਬੰਧੀ ਅਪੀਲ ਕੀਤੀ ਗਈ ਤਾਂ ਜੋ ਆਵਾਜਾਈ ਵਿਚ ਵਿਘਨ ਨਾ ਪਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਨਗਰ ਪੰਚਾਇਤ ਖਮਾਣੋਂ ਵਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਦੇ ਬਾਵਜੂਦ ਵੀ ਕਿਸੇ ਦੁਕਾਨਦਾਰ ਦਾ ਰੇਹੜੀ ਤੇ ਫੜੀ ਆਦਿ ਦਾ ਸਮਾਨ ਬਾਹਰ ਪਾਇਆ ਗਿਆ ਤਾਂ ਉਸ ਦਾ ਚਲਾਨ ਕੱਟ ਕੇ ਕੋਰਟ ਵਿਚ ਪੇਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿਚ ਆਪਣਾ ਬਣਦਾ ਸਹਿਯੋਗ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ-ਕਰਮਜੀਤ ਭਗੜਾਣਾ ਅਗਲੀ ਖ਼ਬਰ ਬਲਾਕ ਸੰਮਤੀ ਸਰਹਿੰਦ ਦੀ ਚੋਣ ਦੌਰਾਨ ਭੁਪਿੰਦਰ ਕੌਰ ਨੂੰ ਚੇਅਰਪਰਸਨ ਤੇ ਸਤਬੀਰ ਜੱਲ੍ਹਾ ਨੂੰ ਉਪ ਚੇਅਰਮੈਨ ਚੁਣਿਆ
Ad Position 24