ਅਮਲੋਹ, 5 ਮਾਰਚ (ਕੇਵਲ ਸਿੰਘ)-ਮਾਨਵ ਭਲਾਈ ਮੰਚ ਅਮਲੋਹ ਵਲੋਂ 257ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 95 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ ਕਰਮਜੀਤ ਸਿੰਘ ਭਗੜਾਣਾ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਵਲੋਂ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕਿ ਮਾਨਵ ਭਲਾਈ ਮੰਚ ਅਮਲੋਹ ਵਲੋਂ ਲੋੜਵੰਦਾਂ ਦੀ ਕੀਤੀ ਜਾਂਦੀ ਮਦਦ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਹ ਮਦਦ ਪਿਛਲੇ ਕਈ ਸਾਲਾਂ ਤੋਂ ਜਾਰੀ ਹੈ | ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨ | ਇਸ ਮੌਕੇ ਮਾ. ਮਨੋਹਰ ਲਾਲ ਵਰਮਾ, ਜਗਦੀਸ਼ ਭੋਲੂ, ਮਦਨ ਅਬਰੋਲ, ਡਾ. ਅਰਜਨ ਸਿੰਘ, ਮੇਜਰ ਸਿੰਘ, ਭਗਵਾਨ ਸਿੰਘ, ਅਮਰਜੀਤ ਸਿੰਘ ਸੌਂਟੀ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ ਮਹਿਮੀ ਮੌਜੂਦ ਸਨ |