05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਰਨਾਲਾ ਰੈਲੀ 'ਚ ਵੱਜੇਗਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ

Ad Position 21
No active advertisement
ਅਜੀਤ ਡੈਸਕ 06-03-2026
ਬਸੀ ਪਠਾਣਾਂ, 5 ਮਾਰਚ (ਐਚ.ਐਸ.ਗੌਤਮ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 10 ਮਾਰਚ ਨੂੰ ਬਰਨਾਲਾ ਵਿਖੇ ਹੋਣ ਵਾਲੀ 'ਕਿਸਾਨ ਬਚਾਓ ਰੈਲੀ' ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਇਕਾਈ ਦੇ ਪ੍ਰਧਾਨ ਕਰਨੈਲ ਸਿੰਘ ਡਡਿਆਣਾ ਤੇ ਯੂਥ ਇਕਾਈ ਦੇ ਪ੍ਰਧਾਨ ਜਰਨੈਲ ਸਿੰਘ ਭਟੇੜੀ ਨੇ ਦੱਸਿਆ ਕਿ ਇਸ ਰੈਲੀ ਵਿਚ ਬਲਵੀਰ ਸਿੰਘ ਰਾਜੇਵਾਲ ਸਮੇਤ ਐਸ.ਕੇ.ਐਮ. ਦੇ ਹੋਰ ਆਗੂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਅਤੇ ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਕਰਨ, ਬਿਜਲੀ-ਬੀਜ ਬਿੱਲ ਵਾਪਸ ਲੈਣ, ਮਨਰੇਗਾ ਕਾਨੂੰਨ ਨੂੰ ਬਹਾਲ ਕਰਨ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾਉਣਗੇ | ਉਨ੍ਹਾਂ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਇਸ ਰੈਲੀ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਐਸ.ਕੇ.ਐਮ. ਵਲੋਂ 10 ਮਾਰਚ ਤੋਂ 13 ਅਪ੍ਰੈਲ ਤੱਕ ਦੇਸ਼ ਵਿਚ 'ਕਿਸਾਨ ਬਚਾਓ ਰੈਲੀਆਂ' ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਸੁਰਿੰਦਰ ਸਿੰਘ ਰੈਲੋਂ ਜਰਨਲ ਸਕੱਤਰ, ਹਰਭਜਨ ਸਿੰਘ ਰੈਲੋਂ ਸਾਬਕਾ ਡਾਇਰੈਕਟਰ, ਸੁਖਜਿੰਦਰ ਸਿੰਘ ਸਾਦਕਪੁਰ, ਜਸਵੀਰ ਸਿੰਘ ਬਡਵਾਲਾ ਬਲਾਕ ਪ੍ਰਧਾਨ, ਸਵਰਨ ਸਿੰਘ ਰੈਲੋਂ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮੁੱਲਾਂਪੁਰ ਬਲਾਕ ਪ੍ਰਧਾਨ, ਰਣਜੀਤ ਸਿੰਘ ਗੋਪਾਲੋਂ, ਜਸਵਿੰਦਰ ਸਿੰਘ ਮੁੱਲਾਂਪੁਰ ਸੀਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ ਕਲੌੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਅਗਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਨਿਯੁਕਤ
Ad Position 24