24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ- ਲਿਬੜਾ <br/>

Ad Position 21
No active advertisement
ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਦੁਆਰਾ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਨਜ਼ਦੀਕੀ ਪਿੰਡ ਰਾਮਪੁਰ ਨੌ ਅਬਾਦ ਵਿਖੇ ਛੱਪੜ ਦੀ ਚਾਰਦੀਵਾਰੀ ਦੇ ਉਦਘਾਟਨ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹਨ | ਜਿਨ੍ਹਾਂ ਦੁਆਰਾ ਵੱਡੀਆਂ ਗ੍ਰਾਂਟਾਂ ਰਾਹੀਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਗਲੀਆਂ, ਸੀਵਰੇਜ, ਫਿਰਨੀਆਂ ਆਦਿ ਨੂੰ ਪੱਕਾ ਕਰਨ ਤੋਂ ਇਲਾਵਾ ਨੌਜਵਾਨਾਂ ਲਈ ਪਿੰਡਾਂ 'ਚ ਖੇਡ ਗਰਾੳਾੂਡ, ਪਾਰਕਾਂ ਤੇ ਖੁੱਲ੍ਹੀਆਂ ਜਿੰਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਵੀ ਦਿਵਾਇਆ ਕਿ ਉਹ ਪਿੰਡ ਦੇ ਹੋਰ ਕਾਰਜਾਂ ਲਈ ਵੀ ਗ੍ਰਾਂਟਾਂ ਮੁਹੱਈਆ ਕਰਵਾਉਣਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਲਿਬੜਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਸਰਪੰਚ ਜਗਜੋਤ ਸਿੰਘ ਜੋਤੀ, ਮਨਇੰਦਰ ਸਿੰਘ, ਤਰਣਵੀਰ ਸਿੰਘ, ਕਰਮਜੀਤ ਕੌਰ, ਸੁਰਿੰਦਰ ਕੌਰ (ਸਾਰੇ ਪੰਚ), ਜੋਰਾ ਸਿੰਘ, ਜਸਵੀਰ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ ਚੀਮਾ, ਨਿਸ਼ਾਨ ਸਿੰਘ ਨੰਬਰਦਾਰ, ਸੁਰਜੀਤ ਸਿੰਘ ਸਾਧੂਗੜ੍ਹ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ, ਸਾਬਕਾ ਸਰਪੰਚ ਰਵਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਿਊਟੀ 'ਤੇ ਤਾਇਨਾਤ ਸਹਾਇਕ ਥਾਣੇਦਾਰ ਨੂੰ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟਿਆ, ਹਮਲਾਵਰ ਗਿ੍ਫ਼ਤਾਰ <br/> ਅਗਲੀ ਖ਼ਬਰ ਹੋਣਹਾਰ ਵਿਦਿਆਰਥੀ ਨੇ ਅੰਤਰ 'ਵਰਸਿਟੀ ਚੈੱਸ ਮੁਕਾਬਲੇ ਵਿਚ ਕਾਲਜ ਦਾ ਨਾਂਅ ਚਮਕਾਇਆ
Ad Position 24