24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

'ਮਾਮਲਾ ਅਮਲੋਹ ਸ਼ਹਿਰ 'ਚ ਗੰਦੇ ਪਾਣੀ ਦੇ ਨਿਕਾਸ ਦਾ' ਪਿਛਲੇ ਹਫ਼ਤੇ ਲੱਗੇ ਧਰਨੇ 'ਚ ਐੱਸ. ਡੀ. ਐੱਮ. ਵਲੋਂ ਦਿੱਤੇ ਭਰੋਸੇ ਤੋਂ ਬਾਅਦ ਵੀ ਹੱਲ ਨਾ ਹੋਇਆ ਮਸਲਾ <br/>

Ad Position 21
No active advertisement
ਅਜੀਤ ਡੈਸਕ 07-03-2026
ਅਮਲੋਹ, 6 ਮਾਰਚ (ਹਰਪ੍ਰੀਤ ਸਿੰਘ ਗਿੱਲ)-ਸ਼ਹਿਰ ਦੇ ਇਕ ਵੱਡੇ ਹਿੱਸੇ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੇ ਹੁਣ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਇਸ ਸਮੱਸਿਆ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਖ਼ੁਦ ਨਾਲਿਆਂ ਦੀ ਸਫ਼ਾਈ ਕਰਨੀ ਸ਼ੁਰੂ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਬੁੱਗਾ ਚੌਂਕ ਵਿਚ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਦਿੱਤੇ ਗਏ ਵੱਡੇ ਧਰਨੇ ਤੋਂ ਬਾਅਦ ਐੱਸ. ਡੀ. ਐੱਮ. ਨੇ ਇਕ ਹਫ਼ਤੇ ਦੇ ਅੰਦਰ-ਅੰਦਰ ਸਮੱਸਿਆ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਹਫ਼ਤਾ ਬੀਤ ਜਾਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਹਾਲਾਤ ਇੰਨੇ ਬਦਤਰ ਹੋ ਚੁੱਕੇ ਹਨ ਕਿ ਬੁੱਗਾ ਬੱਸ ਅੱਡੇ ਤੋਂ ਖੰਨਾ ਚੁੰਗੀ ਤੱਕ ਸੜਕ ਦੇ ਨਾਲ ਲੱਗਦੇ ਨਾਲੇ ਗੰਦਗੀ ਨਾਲ ਨੱਕੋ-ਨੱਕ ਭਰ ਚੁੱਕੇ ਹਨ ਤੇ ਗੰਦਾ ਪਾਣੀ ਹੁਣ ਦੁਕਾਨਾਂ ਦੇ ਮੂਹਰੇ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਦੁਕਾਨਦਾਰਾਂ ਨੂੰ ਆਪਣੀਆਂ ਹੀ ਦੁਕਾਨਾਂ ਅੰਦਰ ਜਾਣ ਵਿਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ | ਇਨ੍ਹਾਂ ਦੁਕਾਨਦਾਰਾਂ ਨੇ ਦੱਸਿਆ ਕਿ ਸਥਿਤੀ ਇਹ ਬਣ ਗਈ ਹੈ ਕਿ ਗਾਹਕਾਂ ਨੇ ਵੀ ਪਾਣੀ ਦੀ ਬਦਬੂ ਕਾਰਨ ਉਨ੍ਹਾਂ ਦੀਆਂ ਦੁਕਾਨਾਂ ਵੱਲ ਮੂੰਹ ਕਰਨਾ ਬੰਦ ਕਰ ਦਿੱਤਾ ਹੈ, ਜਿਸ ਕਾਰਨ ਨਗਰ ਕੌਂਸਲ ਦੀ ਨਾਕਾਮੀ ਤੋਂ ਤੰਗ ਆ ਕੇ ਉਹ ਹੁਣ ਪਿਛਲੇ ਦੋ ਦਿਨਾਂ ਤੋਂ ਆਪਣਾ ਕਾਰੋਬਾਰ ਬੰਦ ਕਰਕੇ ਆਪਣੇ ਪੱਧਰ 'ਤੇ ਹੀ ਨਾਲਿਆਂ ਦੀ ਸਫ਼ਾਈ ਕਰ ਰਹੇ ਹਨ | ਸਫ਼ਾਈ ਵਿਚ ਜੁਟੇ ਦੁਕਾਨਦਾਰਾਂ ਨੇ ਦੱਸਿਆ ਕਿ ਨਾਲਿਆਂ ਵਿਚ ਗੰਦਗੀ ਦੇ ਇੰਨੇ ਅੰਬਾਰ ਲੱਗੇ ਹੋਏ ਹਨ ਕਿ ਇਸ ਨੂੰ ਸਾਫ਼ ਕਰਨ ਵਿਚ ਅਜੇ ਦੋ-ਤਿੰਨ ਦਿਨ ਹੋਰ ਲੱਗ ਸਕਦੇ ਹਨ | ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਮੀਡੀਆ ਵਿਚ ਲਗਾਤਾਰ ਖ਼ਬਰਾਂ ਨਸ਼ਰ ਹੋਣ ਅਤੇ ਲੋਕਾਂ ਵਲੋਂ ਧਰਨਾ ਲਗਾ ਕੇ ਕੀਤੇ ਰੋਸ ਪ੍ਰਗਟਾਵੇ ਦੇ ਬਾਵਜੂਦ ਵੀ ਅਧਿਕਾਰੀਆਂ ਵਲੋਂ ਸਫ਼ਾਈ ਦਾ ਕੰਮ ਨਹੀਂ ਕਰਵਾਇਆ ਗਿਆ | ਦੁਕਾਨਦਾਰਾਂ ਅਤੇ ਸਥਾਨਕ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਇਕ-ਦੋ ਦਿਨਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਕੋਈ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ 'ਮਾਮਲਾ ਇਤਿਹਾਸਕ ਪਿੰਡ ਸੰਘੋਲ ਦਾ' ਪਿੰਡ ਸੰਘੋਲ ਦੇ ਚਾਰੇ ਪਾਸੇ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਨੇ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24