23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਦੇ 9ਵੇਂ ਦਿਨ ਢਾਡੀ ਜਥੇ ਨੇ ਲਵਾਈ ਹਾਜ਼ਰੀ

Ad Position 21
No active advertisement
ਅਜੀਤ ਡੈਸਕ 07-03-2026
ਮੰਡੀ ਗੋਬਿੰਦਗੜ੍ਹ, 6 ਮਾਰਚ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮ ਸਦਕਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਚੱਲ ਰਹੇ 40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੇ 9ਵੇਂ ਦਿਨ ਭਾਈ ਗੁਰਵਿੰਦਰ ਸਿੰਘ ਬੈਂਸ ਭਰਤਗੜ੍ਹ ਦੇ ਢਾਡੀ ਜਥੇ ਨੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਆਪਣੇ ਜੀਵਨ ਕਾਲ ਦੌਰਾਨ ਲੜੀਆਂ ਗਈਆਂ ਜੰਗਾਂ ਦਾ ਇਤਿਹਾਸ ਜੁਸ਼ੀਲੀਆਂ ਬਾਰਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ | ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਾਬਾ ਨਿਸ਼ਾਨ ਸਿੰਘ, ਕੇਸਰ ਸਿੰਘ ਪ੍ਰੀਤ ਨਗਰ, ਮਨਜੀਤ ਸਿੰਘ ਖ਼ਾਲਸਾ, ਤੇਜ਼ਵੀਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਰਵਿੰਦਰਜੀਤ ਸਿੰਘ ਭੰਗੂ, ਫੋਰਮੈਨ ਰੂਪ ਸਿੰਘ, ਕੁਲਵਿੰਦਰ ਸਿੰਘ ਭੰਗੂ, ਅਮਰੀਕ ਸਿੰਘ ਜੱਸੜ੍ਹ, ਗੁਰਸੇਵਕ ਸਿੰਘ, ਗੁਰਸ਼ਰਨ ਸਿੰਘ ਭੱਟੀ, ਰਾਜਿੰਦਰ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡਾਲੀ ਦੇ ਐਲੀਮੈਂਟਰੀ ਸਕੂਲ ਵਿਖੇ ਮੈਨੂਅਲ ਥੈਰੇਪੀ ਕੈਂਪ ਲਗਾਇਆ <br/> ਅਗਲੀ ਖ਼ਬਰ 'ਮਾਮਲਾ ਇਤਿਹਾਸਕ ਪਿੰਡ ਸੰਘੋਲ ਦਾ' ਪਿੰਡ ਸੰਘੋਲ ਦੇ ਚਾਰੇ ਪਾਸੇ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ <br/>
Ad Position 24