23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੀ. ਡਬਲਿਊੂ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਮੀਟਿੰਗ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 07-03-2026
ਸੰਘੋਲ, 6 ਮਾਰਚ (ਗੁਰਨਾਮ ਸਿੰਘ ਚੀਨਾ)-ਪੀ. ਡਬਲਿਊੂ. ਡੀ ਸਪਲਾਈ ਅਤੇ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ, ਮਨਜੀਤ ਸਿੰਘ ਸੰਗਤਪੁਰਾ, ਸੁਖਨੰਦਨ ਸਿੰਘ ਮਹਣੀਆ, ਸਰਬਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਨਾਭਾ ਕੋ ਕਨਵੀਨਰ ਬਿਕਰ ਸਿੰਘ ਮਾਖਾ, ਮੁਕੇਸ਼ ਕੰਡਾ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਮਹਿਮਾ ਸਿੰਘ ਧਨੌਲਾ ਨੇ ਦੱਸਿਆ ਕਿ ਵਿਭਾਗ ਵਿਚ ਕੰਮ ਕਰਦੇ ਫ਼ੀਲਡ ਮੁਲਾਜ਼ਮਾਂ ਤੇ ਇਨਲਿਸਟਮੈਂਟ 'ਤੇ ਆਊਟਸੋਰਸਿੰਗ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਭਾਗੀ ਮੁਖੀ ਨੂੰ ਮੰਗ ਪੱਤਰ ਦੇ ਕੇ ਮੀਟਿੰਗ ਦੀ ਮੰਗ ਕੀਤੀ ਗਈ ਸੀ, ਪਰ ਦੋ ਮਹੀਨੇ ਬੀਤ ਜਾਣ 'ਤੇ ਵੀ ਵਿਭਾਗੀ ਮੁਖੀ ਵਲੋਂ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਹਿੱਤ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ | ਜਿਸ ਸਬੰਧੀ ਵਿਭਾਗੀ ਮੁਖੀ ਨੂੰ ਪੱਤਰ ਰਾਹੀਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਵਿਭਾਗੀ ਮੁਖੀ ਵਲੋਂ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਸੰਘਰਸ਼ ਕਮੇਟੀ ਵਿਭਾਗੀ ਮੁਖੀ ਵਿਰੁੱਧ ਸੰਘਰਸ਼ ਦਾ ਐਲਾਨ ਕਰੇਗੀ | ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀਆਂ ਕੁਝ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਾਲ ਮੀਟਿੰਗ ਹੋ ਚੁੱਕੀ ਹੈ ਤੇ ਜੋ ਉਨ੍ਹਾਂ ਦੇ ਪੱਧਰ ਦੀਆਂ ਮੰਗਾਂ ਸਨ, ਉਨ੍ਹਾਂ ਦਾ ਨਿਪਟਾਰਾ ਹੋ ਚੁੱਕਿਆ ਹੈ | ਪਰ ਜੋ ਵਿਭਾਗੀ ਮੁਖੀ ਦੇ ਅਧਿਕਾਰ ਖੇਤਰ ਦੀਆਂ ਮੰਗਾਂ ਹਨ, ਉਹ ਮੰਗਾਂ ਲਟਕ ਰਹੀਆਂ ਹਨ, ਜਿਸ ਕਾਰਨ ਸਮੁੱਚੇ ਫ਼ੀਲਡ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਮੰਗ ਪੱਤਰ ਦੇ ਕੇ ਜਾਣੂ ਕਰਾਇਆ ਗਿਆ ਸੀ ਤੇ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਸੰਘਰਸ਼ ਕਮੇਟੀ ਨਾਲ ਪੈਨਲ ਮੀਟਿੰਗ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਜੇਕਰ ਮਾਰਚ ਦੇ ਅੰਤ ਤੱਕ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਸੰਘਰਸ਼ ਕਮੇਟੀ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕਰੇਗੀ, ਜਿਸ ਦੀ ਜ਼ਿੰਮੇਵਾਰੀ ਵਿਭਾਗੀ ਮੁਖੀ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਸਰਹਿੰਦ ਦੇ ਵਾਰਡ ਨੰ. 3 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਅਮਰੀਕੀ ਦਬਾਅ ਹੇਠ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਕੇਂਦਰ ਸਰਕਾਰ- ਕਿਸਾਨ ਆਗੂ <br/>
Ad Position 24