ਫ਼ਤਹਿਗੜ੍ਹ ਸਾਹਿਬ, 6 ਮਾਰਚ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 3 ਵਿਚ ਆਉਣ ਵਾਲੀ ਸ਼ਮਸ਼ਾਨ ਘਾਟ ਵਿਖੇ ਇਕ ਸ਼ੈੱਡ, ਦੋ ਕਮਰੇ ਅਤੇ ਇਸ ਦੀ ਥਾਂ ਨੂੰ ਇੰਟਰਲੋਕ ਟਾਈਲਾਂ ਨਾਲ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2026 ਨੂੰ ਵਿਕਾਸ ਦੇ ਵਰੇ੍ਹ ਵਜੋਂ ਮਨਾਇਆ ਜਾ ਰਿਹਾ ਹੈ | ਇਸ ਸਾਲ ਜਿੱਥੇ ਨਵੇਂ ਵਿਕਾਸ ਕਾਰਜ ਸ਼ੁਰੂ ਹੋਣਗੇ, ਉੱਥੇ ਹੀ ਪੁਰਾਣੇ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਦੇ ਲਈ ਵਚਨਬੱਧ ਹੈ | ਪੰਜਾਬ ਸਰਕਾਰ ਵਲੋਂ ਜਿੱਥੇ ਆਮ ਲੋਕਾਂ ਨੂੰ ਬਿਜਲੀ ਮੁਆਫ਼ੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਸ਼ੁਰੂ ਕਰਕੇ ਵੱਡਾ ਉਪਹਾਰ ਦਿੱਤਾ ਗਿਆ ਹੈ | ਇਸ ਸਹੂਲਤ ਦੇ ਨਾਲ ਪੰਜਾਬ ਦਾ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਦਵਿੰਦਰ ਕੌਰ, ਪਿ੍ਤਪਾਲ ਸਿੰਘ ਜੱਸੀ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਮੋਹਿਤ ਸੂਦ, ਰਜੇਸ਼ ਕੁਮਾਰ, ਐਡਵੋਕੇਟ ਹਰ ਕਮਲ ਸਿੰਘ, ਪੀ.ਏ ਬਹਾਦਰ ਖਾਨ, ਹਿਤੇਸ਼ ਉੱਪਲ, ਏ.ਐਸ.ਆਈ. ਬਲਜਿੰਦਰ ਸਿੰਘ, ਰਜਿੰਦਰ ਕੁਮਾਰ ਰੇਲਵੇ, ਰਜੇਸ਼ ਉੱਪਲ, ਦਵਿੰਦਰ ਸਿੰਘ ਵੀ ਹਾਜ਼ਰ ਸਨ |