23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਮਹਿਲਾ ਦਿਵਸ ਮੌਕੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਸਮਾਗਮ-ਮਾਨ <br/>

Ad Position 21
No active advertisement
ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਬੀਬੀਆਂ ਨੂੰ ਹਰ ਖੇਤਰ ਵਿਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਮਾਣ ਸਨਮਾਨ ਨੂੰ ਕਾਇਮ ਰੱਖਣ ਲਈ ਪਾਰਟੀ ਵਲੋਂ 8 ਮਾਰਚ ਨੂੰ ਗੁਰਦੁਆਰਾ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਬਾਣੀ ਵਿਚ ਔਰਤ ਵਰਗ ਨੂੰ ਵੱਡਾ ਸਤਿਕਾਰ ਅਤੇ ਮਰਦਾਂ ਦੇ ਬਰਾਬਰ ਦਾ ਰੁਤਬਾ ਦਿੰਦੇ ਹੋਏ ਜੋ 'ਸੋ ਕਿਉ ਮੰਦਾ ਆਖੀਐ, ਜਿਤੁ ਜੰਮਹਿ ਰਾਜਾਨ' ਦੇ ਸ਼ਬਦ ਉਚਾਰ ਕੇ ਬਹੁਤ ਪਹਿਲਾਂ ਇਸ ਗੱਲ ਨੂੰ ਕੌਮਾਂਤਰੀ ਪੱਧਰ 'ਤੇ ਪ੍ਰਤੱਖ ਕਰ ਦਿੱਤਾ ਸੀ ਕਿ ਔਰਤ ਨੂੰ ਬਰਾਬਰਤਾ ਦਾ ਸਤਿਕਾਰ ਸਿੱਖ ਕੌਮ ਵਿਚ ਹਮੇਸ਼ਾ ਕਾਇਮ ਰਹੇਗਾ | ਸ. ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਪਾਰਟੀ ਦੇ ਅਹੁਦੇਦਾਰ, ਮੈਂਬਰਾਂ ਤੋਂ ਇਲਾਵਾ ਸਮਾਜਿਕ ਤੇ ਧਾਰਮਿਕ ਸਮੇਤ ਹੋਰਨਾਂ ਖੇਤਰਾਂ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਦਿਹਾੜਾ ਬੀਬੀਆਂ ਦੇ ਸਤਿਕਾਰ ਨੂੰ ਕਾਇਮ ਰੱਖਣ, ਉਨ੍ਹਾਂ ਦੇ ਹੱਕ ਹਕੂਕਾਂ ਬਾਰੇ ਜਾਣਕਾਰੀ ਪ੍ਰਦਾਨ ਅਤੇ ਉਨ੍ਹਾਂ ਨੂੰ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਹਿੱਤ ਪਾਰਟੀ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਕੌਮੀ ਫਾਰਮੇਸੀ ਸਿੱਖਿਆ ਦਿਵਸ ਮੌਕੇ ਫਾਰਮੇਸੀ ਵਿਦਿਆਰਥੀਆਂ ਵਲੋਂ ਨਵੀਨਤਾ ਅਤੇ ਗਿਆਨ ਦਾ ਜਸ਼ਨ <br/>
Ad Position 24