23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

25 ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਅਮਲੋਹ 'ਚ ਪ੍ਰਚਾਰ ਲਗਾਤਾਰ ਜਾਰੀ-ਡਾ. ਅਰਜਨ ਸਿੰਘ, ਬਿੰਦਾ ਮਾਜਰੀ <br/>

Ad Position 21
No active advertisement
ਅਜੀਤ ਡੈਸਕ 07-03-2026
ਅਮਲੋਹ, 6 ਮਾਰਚ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਵਿਚ 25 ਮਾਰਚ ਨੂੰ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਹਲਕਾ ਅਮਲੋਹ ਦੇ ਪ੍ਰਧਾਨ ਡਾ. ਅਰਜਨ ਸਿੰਘ, ਸਰਕਲ ਪ੍ਰਧਾਨ ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ ਨੇ ਕਿਹਾ ਕਿ ਵਰਕਰਾਂ ਵਲੋਂ ਪਿੰਡ-ਪਿੰਡ ਅਤੇ ਘਰ-ਘਰ ਤੱਕ ਲੋਕਾਂ ਨੂੰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਰੈਲੀ ਨੂੰ ਇਤਿਹਾਸਿਕ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਲੋਕਾਂ ਨਾਲ ਹੋ ਰਹੀ ਬੇਇਨਸਾਫ਼ੀ ਦੇ ਖ਼ਿਲਾਫ਼ ਆਵਾਜ਼ ਉਠਾਉਣ ਲਈ ਕੀਤੀ ਜਾ ਰਹੀ ਹੈ | ਉਨ੍ਹਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਕਾਫ਼ਲਿਆਂ ਦੇ ਰੂਪ ਵਿਚ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਬਖਸ਼ ਸਿੰਘ ਬੈਣਾ ਅਤੇ ਕਰਮ ਸਿੰਘ ਘੁਟੀਡ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜੇਸ਼ ਸਿੰਗਲਾ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ
Ad Position 24