23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ 'ਚ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ <br/>

Ad Position 21
No active advertisement
ਅਜੀਤ ਡੈਸਕ 07-03-2026
ਬਸੀ ਪਠਾਣਾਂ, 6 ਮਾਰਚ (ਪੱਤਰ ਪ੍ਰੇਰਕ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਤੇ ਜਵਾਲਾ ਦੇਵੀ ਕਾਲਜ ਆਫ਼ ਐਜੂਕੇਸ਼ਨ ਦੇ ਸਾਂਝੇ ਉਪਰਾਲੇ ਤਹਿਤ ਵਿਸ਼ੇਸ਼ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਦਾ ਮੁੁੱਖ ਉਦੇਸ਼ ਦੋਵਾਂ ਸੰਸਥਾਵਾਂ ਦੇ ਅਧਿਆਪਕਾਂ ਵਿਚਕਾਰ ਅਕਾਦਮਿਕ ਤਜਰਬਿਆਂ ਦੀ ਸਾਂਝ ਪੈਦਾ ਕਰਨਾ, ਸਿੱਖਿਆ ਦੇ ਨਵੇਂ ਰੁਝਾਨਾਂ 'ਤੇ ਵਿਚਾਰ-ਵਟਾਂਦਰਾ ਕਰਨਾ, ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਣ ਅਤੇ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ | ਇਸ ਮੌਕੇ ਜਵਾਲਾ ਦੇਵੀ ਕਾਲਜ ਆਫ਼ ਐਜੂਕੇਸ਼ਨ ਦੇ ਅਸਿਸਟੈਂਟ ਪ੍ਰੋਫ਼ੇਸਰ ਡਾ. ਹਰਜਿੰਦਰ ਸਿੰਘ, ਅਮਿਤਾ ਸ਼ਰਮਾ, ਬਿਕਰਮ ਅਤੇ ਦੇਵਨ ਕੁਮਾਰ ਨੇ ਹਿੱਸਾ ਲਿਆ | ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਦੇ ਅਸਿਸਟੈਂਟ ਪ੍ਰੋਫ਼ੈਸਰ ਗੀਤਾ ਬਾਲਾ, ਪਵਨਦੀਪ ਕੌਰ, ਮਨਪ੍ਰੀਤ ਕੌਰ ਅਤੇ ਤਰਸੇਮ ਲਾਲ ਨੇ ਪ੍ਰੋਗਰਾਮ ਵਿਚ ਭਾਗ ਲਿਆ | ਚਰਚਾ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਿਵੇਂ ਕਿ ਨਵੇਂ ਪਾਠਕ੍ਰਮ ਨੂੰ ਸਮਝਣਾ, ਡਿਜੀਟਲ ਸਿੱਖਿਆ ਸਮੱਗਰੀ ਤੱਕ ਪਹੁੰਚ ਅਤੇ ਪ੍ਰੀਖਿਆਵਾਂ ਵਿਚ ਰਚਨਾਤਮਿਕਤਾ ਉੱਪਰ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ | ਸਿੱਖਿਆ ਸਮੱਗਰੀ ਨੂੰ ਵਧੇਰੇ ਦਿਲਚਸਪ ਅਤੇ ਵਿਹਾਰਕ ਬਣਾਉਣ ਲਈ ਵਿਚਾਰ ਸਾਂਝੇ ਕੀਤੇ ਗਏ | ਪ੍ਰੋਗਰਾਮ ਦੌਰਾਨ ਦੋਵਾਂ ਸੰਸਥਾਵਾਂ ਦੇ ਅਧਿਆਪਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਇੰਟਰੈਕਸ਼ਨ ਪ੍ਰੋਗਰਾਮ ਅਧਿਆਪਕਾਂ ਦੀ ਪ੍ਰੋਫੈਸ਼ਨਲ ਏਬਿਲਟੀ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਅਖੀਰ ਵਿਚ ਸਾਰਿਆਂ ਨੇ ਸਹਿਮਤੀ ਜਿਤਾਈ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਾਂਝੇ ਅਕਾਦਮਿਕ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਨਵੀਆਂ ਅਤੇ ਤਜਰਬਿਆਂ ਦੀ ਸਾਂਝ ਬਣੀ ਰਹੇ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਭੰਗ ਹੋਇਆ-ਰਿਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ <br/>
Ad Position 24