ਬਸੀ ਪਠਾਣਾਂ, 6 ਮਾਰਚ (ਐਚ.ਐਸ.ਗੌਤਮ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ. ਪ੍ਰਭਜੋਤ ਕੌਰ ਦੇ ਨਿਰਦੇਸ਼ਾਂ 'ਤੇ ਬਸੀ ਪਠਾਣਾਂ ਵਿਖੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬੁਖ਼ਾਰ ਨੂੰ ਲੈ ਕੇ ਸਰਵੇਅ ਕਰਵਾਇਆ ਗਿਆ | ਜਿਸ ਦੌਰਾਨ ਸਿਹਤ ਇੰਸਪੈਕਟਰ ਸੱਤਿਆਪਾਲ ਬੈਂਸ ਦੀ ਟੀਮ ਵਿਚ ਸ਼ਾਮਿਲ ਸਿਹਤ ਕਰਮਚਾਰੀ ਰਵਿੰਦਰ ਸਿੰਘ, ਬਲਜੀਤ ਸਿੰਘ ਆਦਿ ਨੇ ਵੱਖ-ਵੱਖ ਸਕੂਲਾਂ ਦੇ ਇਲਾਵਾ ਮੁਹੱਲਾ ਕਿਲ੍ਹਾ ਦਾ ਦੌਰਾ ਕੀਤਾ ਅਤੇ ਬੁਖ਼ਾਰ ਸਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਤੇ ਬਚਾਅ ਦੇ ਉਪਾਅ ਸਾਂਝੇ ਕੀਤੇ | ਇਸ ਤੋਂ ਇਲਾਵਾ ਘਰ-ਘਰ ਜਾ ਕੇ ਫਿ੍ਜ ਟਰੇਆਂ, ਗਮਲਿਆਂ, ਟੁੱਟੇ ਬਰਤਨਾਂ ਵਿਚ ਖੜ੍ਹੇ ਪਾਣੀ ਵਿਚ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਆਲਾ ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ |