ਸਮਾਣਾ, 6 ਮਾਰਚ (ਸਾਹਿਬ ਸਿੰਘ)-ਪਬਲਿਕ ਸਿੱਖਿਆ ਕਾਲਜ ਸਮਾਣਾ ਵਿਖੇ ਕਾਲਜ ਦੇ ਰਾਸ਼ਟਰੀ ਸੇਵਾ ਸਕੀਮ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਸਫ਼ਾਈ ਕਰਕੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ | ਇਸ ਉਪਰੰਤ ਵਿਦਿਆਰਥੀਆਂ ਲਈ ਲੋਕ ਖੇਡਾਂ ਜਿਵੇਂ ਕਿ ਪੀਚੋ, ਗੀਟੇ, ਕੋਟਲਾ-ਛਪਾਕੀ, ਖੋ-ਖੋ ਅਤੇ ਪਿੱਠੂ ਗਰਮ ਆਦਿ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲਿਆ | ਅਖੀਰ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਲਕੀ ਖ਼ੁਰਾਕ ਵੀ ਦਿੱਤੀ ਗਈ | ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਟੀਮ ਕੰਮ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਇਹ ਕੈਂਪ ਕਾਲਜ ਕੋਆਰਡੀਨੇਟਰ ਡਾ. ਹਰਕੀਰਤਨ ਕੌਰ ਤੋਂ ਇਲਾਵਾ ਡਾ. ਅਮਰਿੰਦਰ ਕੌਰ, ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਹਰਪ੍ਰੀਤ ਕੌਰ (ਐਜੂਕੇਸ਼ਨ ਕਾਲਜ) ਦੇ ਸਹਿਯੋਗ ਨਾਲ ਸਫ਼ਲਤਾ ਪੂਰਵਕ ਨੇਪਰੇ ਚੜਿ੍ਹਆ |