ਜਖਵਾਲੀ, 6 ਮਾਰਚ (ਨਿਰਭੈ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋਂ ਸਰਹਿੰਦ ਪਟਿਆਲਾ ਰੋਡ ਤੋਂ ਬਾਗੜੀਆਂ ਤੱਕ 46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 2 ਕਿੱਲੋਮੀਟਰ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸੜਕ ਦੇ ਬਣਨ ਨਾਲ ਜਿੱਥੇ ਨੰਦਪੁਰ ਕੈਸ਼ੋ, ਹੱਲੋਤਾਲੀ ਜਾਣ ਵਾਲੇ ਰਾਹਗੀਰਾਂ ਨੂੰ ਆਸਾਨੀ ਹੋਵੇਗੀ | ਉੱਥੇ ਹੀ ਇਲਾਕੇ ਦੇ ਲੋਕਾਂ ਨੂੰ ਵੀ ਆਉਣ ਜਾਣ ਦੇ ਵਿਚ ਸੌਖ ਹੋਵੇਗੀ | ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਜਿੱਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿੱਖਿਆ ਕ੍ਰਾਂਤੀ ਦਾ ਕੰਮ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਕੇ ਲੋਕਾਂ ਨੂੰ ਇਲਾਜ ਵਿਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਛੰਨਾ, ਸਰਪੰਚ ਜਸਬੀਰ ਕੌਰ, ਸੁਖਵਿੰਦਰ ਸਿੰਘ ਸੁਖੀ, ਸਤਨਾਮ ਸਿੰਘ, ਅਮਰਜੀਤ ਸਿੰਘ ਪੰਚ, ਕਰਨੈਲ ਸਿੰਘ ਪੰਚ, ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਜਖਵਾਲੀ ਦੇ ਸਰਪੰਚ ਗੁਰਦੀਪ ਸਿੰਘ ਲਾਲਾ, ਜਿੰਦਰ ਸਿੰਘ ਚਣੋ ਵੀ ਹਾਜ਼ਰ ਸਨ |