ਖਮਾਣੋਂ, 7 ਮਾਰਚ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਅੰਦਰ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਕੁਲਜੀਤ ਸਿੰਘ ਨਾਗਰਾ ਮੈਂਬਰ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਕਮਲ ਹਰਗਣਾ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਾਗਰਾ ਅਤੇ ਰਾਮਗੜ੍ਹ ਨੇ ਦੱਸਿਆ ਕਿ ਕਮਲ ਹਰਗਣਾ ਦੇ ਪਰਿਵਾਰ ਦੀ ਕਾਂਗਰਸ ਨੂੰ ਵੱਡੀ ਦੇਣ ਹੈ, ਕਿਉਂਕਿ ਉਕਤ ਪਰਿਵਾਰ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਲਈ ਸੇਵਾਵਾਂ ਨਿਭਾ ਰਿਹਾ ਹੈ, ਜਿਸ ਕਰਕੇ ਅੱਜ ਉਨ੍ਹਾਂ ਨੂੰ ਉਕਤ ਮਾਣ ਸਨਮਾਨ ਨਾਲ ਨਿਵਾਜਿਆ ਗਿਆ ਹੈ | ਕਮਲ ਹਰਗਣਾ ਨੇ ਉਕਤ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ | ਇਸ ਮੌਕੇ ਸੀਨੀਅਰ ਆਗੂ ਡਾ. ਨਰੇਸ਼ ਚੌਹਾਨ, ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਨਾਜਰ ਸਿੰਘ ਰੱਤੋਂ, ਕੁਲਮਨਵੀਰ ਸਿੰਘ, ਨੱਥੂ ਰਾਮ ਨੰਗਲਾਂ, ਸਤਨਾਮ ਸਿੰਘ ਬਘੋਰ, ਹਰਮਨਦੀਪ ਸਿੰਘ ਹਰਗਣਾ, ਗੁਰਮੇਲ ਸਿੰਘ ਖੇੜੀ ਨੌਧ ਸਿੰਘ, ਦਿਲਜੀਤ ਸਿੰਘ ਹਰਗਣਾ, ਹਰਿੰਦਰ ਸਿੰਘ ਖੇੜੀ ਨੌਧ ਸਿੰਘ, ਨਰਿੰਦਰ ਸਿੰਘ, ਕਿਰਪਾਲ ਸਿੰਘ, ਬਬਲਾ, ਸੁਖਜੋਤ ਸਿੰਘ ਸ਼ਾਹੀ, ਸਾਬਕਾ ਸਰਪੰਚ ਰਾਮ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |