03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਨੂੰ ਹਰ ਮਨੁੱਖ ਤੱਕ ਪਹੁੰਚਾਉਣ ਦੀ ਲੋੜ-ਗਿਆਨੀ ਜਰਨੈਲ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਮੰਡੀ ਗੋਬਿੰਦਗੜ੍ਹ, 7 ਮਾਰਚ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਸਾਂਝੇ ਉੱਦਮ ਸਦਕਾ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਜਾ ਰਹੇ 40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੇ 11ਵੇਂ ਦਿਨ ਗਿਆਨੀ ਜਰਨੈਲ ਸਿੰਘ ਕਲਕੱਤੇ ਵਾਲਿਆਂ ਨੇ ਆਪਣੀ ਹਜ਼ਾਰੀ ਲਗਵਾਉਂਦਿਆਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਇਤਿਹਾਸ ਸਰਵਣ ਕਰਵਾਇਆ | ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਪਾਵਨ ਦਿਹਾੜੇ ਮਨਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਲਿਆਣਕਾਰੀ ਉਪਦੇਸ਼ ਤੇ ਵਿਚਾਰਧਾਰਾ ਨੂੰ ਹਰ ਮਨੁੱਖ ਤੱਕ ਪਹੁੰਚਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਬਾਬਾ ਨਿਸ਼ਾਨ ਸਿੰਘ, ਹਰਭਜਨ ਸਿੰਘ ਧਾਲੀਵਾਲ, ਕੇਸਰ ਸਿੰਘ ਪ੍ਰੀਤ ਨਗਰ, ਮਨਜੀਤ ਸਿੰਘ ਖ਼ਾਲਸਾ, ਤੇਜ਼ਵੀਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਰਵਿੰਦਰਜੀਤ ਸਿੰਘ ਭੰਗੂ, ਫੋਰਮੈਨ ਰੂਪ ਸਿੰਘ, ਕੁਲਵਿੰਦਰ ਸਿੰਘ ਭੰਗੂ, ਗੁਰਸ਼ਰਨ ਸਿੰਘ ਭੱਟੀ, ਅਮਰੀਕ ਸਿੰਘ ਜੱਸੜ੍ਹ, ਗੁਰਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਅਗਲੀ ਖ਼ਬਰ ਦੁਫੇੜਾ ਤੋਂ ਗਡਹੇੜਾ ਸੜਕਾਂ ਦਾ ਨਿਰਮਾਣ ਅਧੂਰਾ-ਭਾਗਨਪੁਰ
Ad Position 24