04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਅਮਰੀਕਾ ਕੋਲ ਭਾਰਤ ਦੇ ਹੱਕਾਂ ਨੂੰ ਗਿਰਵੀ ਰੱਖ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਦਾ ਕੀਤਾ ਸੌਦਾ

Ad Position 21
repet_subhas-goyals [Copy P29]
ਗੁਰਜੀਤ ਸਿੰਘ ਵਜੀਦਪੁਰ ਕਿਸਾਨ ਆਗੂ <br/> 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ 5 ਫਰਵਰੀ ਤੋਂ ਸ਼ੁਰੂ ਕੀਤੀ ਗਈ ਕਿਸਾਨ ਜਾਗਰੂਕਤਾ ਯਾਤਰਾ ਵੱਖ-ਵੱਖ ਸੂਬਿਆਂ 'ਚੋਂ ਹੁੰਦੀ ਹੋਈ 8 ਮਾਰਚ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਦਾਖ਼ਲ ਹੋਵੇਗੀ | ਜਿਸ ਦੌਰਾਨ ਜ਼ਿਲ੍ਹਾ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਵਲੋਂ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਜਾਗਰੂਕਤਾ ਯਾਤਰਾ 8 ਮਾਰਚ ਨੂੰ ਸਮਾਣਾ ਟਾਵਰ ਮੋਰਚਾ ਤੋਂ ਹੁੰਦੀ ਹੋਈ ਸ਼ਾਮ 5 ਵਜੇ ਦੇ ਕਰੀਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਦਾਖਲ ਹੋਵੇਗੀ | ਜਿਸ ਦੌਰਾਨ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੀ ਹੱਦ 'ਚ ਪੈਂਦੀ ਅਨਾਜ ਮੰਡੀ ਬਸੰਤਪੁਰਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿਚ ਉਪ ਕਿਸਾਨ ਪੰਚਾਇਤ ਤੋਂ ਬਾਅਦ ਇਹ ਯਾਤਰਾ ਸੈਂਕੜੇ ਟਰੈਕਟਰ ਟਰਾਲੀਆਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਹੁੰਚ ਕੇ ਵਿਸ਼ਰਾਮ ਕਰੇਗੀ ਅਤੇ 9 ਮਾਰਚ ਨੂੰ ਇਹ ਕਿਸਾਨ ਜਾਗਰੂਕਤਾ ਯਾਤਰਾ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ | ਕਿਸਾਨ ਆਗੂ ਵਜੀਦਪੁਰ ਨੇ ਦੱਸਿਆ ਕਿ ਇਸ ਯਾਤਰਾ ਦਾ ਮਕਸਦ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਤੋਂ ਇਲਾਵਾ ਜ਼ਮੀਨ ਅਧਿਗ੍ਰਹਿਣ, ਭਾਰਤ ਤੇ ਅਮਰੀਕਾ ਸਰਕਾਰ ਦਰਮਿਆਨ ਹੋ ਰਹੇ ਵਪਾਰਕ ਸਮਝੌਤੇ ਅਤੇ ਬੀਜ ਬਿੱਲ ਦੇ ਵਿਰੋਧ ਵਿਚ ਕਿਸਾਨਾਂ ਦੀ ਲਾਮਬੰਦੀ ਕਰਨਾ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਸਰਕਾਰ ਕੋਲ ਭਾਰਤ ਦੇ ਹੱਕਾਂ ਨੂੰ ਗਿਰਵੀ ਰੱਖ ਕੇ ਲੋਕਾਂ ਦੀ ਜ਼ਿੰਦਗੀ ਦੇ ਕੀਤੇ ਜਾ ਰਹੇ ਸਮਝੌਤੇ ਅਤੇ ਕਿਸਾਨਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਲਈ ਕਿਸਾਨਾਂ ਨੂੰ ਅਗਲੇ ਸੰਘਰਸ਼ ਨੂੰ ਲਾਮਬੰਦ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਲੋਕ ਹਿਤੈਸ਼ੀ-ਲਿਬੜਾ ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>
Ad Position 24