05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੋਗਾ ਵਿਚ ਹੋਣ ਵਾਲੀ ਪਰਿਵਰਤਨ ਰੈਲੀ ਵਿਰੋਧੀਆਂ ਦੀ ਨੀਂਦ ਹਰਾਮ ਕਰੇਗੀ-ਸਿੱਧੂਪੁਰ

Ad Position 21
repet_subhas-goyals [Copy P29]
ਭਾਜਪਾ ਆਗੂ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 08-03-2026
ਬਸੀ ਪਠਾਣਾਂ, 7 ਮਾਰਚ (ਐਚ.ਐਸ.ਗੌਤਮ)-ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਉਪ ਪ੍ਰਧਾਨ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਮੰਡਲਾਂ ਖਮਾਣੋਂ, ਸੰਘੋਲ ਤੇ ਚੁੰਨੀ ਕਲਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਗਾਮੀ 14 ਮਾਰਚ ਨੂੰ ਹੋਣ ਜਾ ਰਹੀ ਪਰਿਵਰਤਨ ਰੈਲੀ ਵਿਚ ਵਿਧਾਨ ਸਭਾ ਬਸੀ ਪਠਾਣਾਂ 'ਚੋਂ ਵੱਡੀ ਗਿਣਤੀ 'ਚ ਸੰਗਤ ਸ਼ਮੂਲੀਅਤ ਕਰੇਗੀ | ਜਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਮੋਗਾ ਵਿਚ ਹੋਣ ਵਾਲੀ ਰੈਲੀ ਵਿਰੋਧੀਆਂ ਦੀ ਨੀਂਦ ਹਰਾਮ ਕਰ ਦੇਵੇਗੀ ਅਤੇ ਮੌਜੂਦਾ 'ਆਪ' ਸਰਕਾਰ ਨੂੰ ਰੈਲੀ ਤੋਂ ਬਾਅਦ ਸਬਕ ਦੇਖਣ ਨੂੰ ਮਿਲੇਗਾ | ਇਸ ਮੌਕੇ ਪ੍ਰਦੀਪ ਗਰਗ ਨੇ ਕਿਹਾ ਕਿ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਨੀਂਹ ਪੱਥਰ ਸਾਬਤ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡਲ ਪ੍ਰਧਾਨ ਓਮ ਪ੍ਰਕਾਸ਼ ਗੌਤਮ, ਕੁਲਦੀਪ ਸਹੋਤਾ, ਸਈਅਮ ਪਾਠਕ, ਸਾਬਕਾ ਸਰਪੰਚ ਜਸਪਾਲ ਸਿੰਘ, ਮੰਡਲ ਪ੍ਰਧਾਨ ਪ੍ਰਦੀਪ ਕੁਮਾਰ ਤਿਵਾੜੀ, ਮੰਡਲ ਪ੍ਰਧਾਨ ਵਿਨੋਦ ਕੁਮਾਰ ਰਾਣਾ ਅਤੇ ਮੰਡਲ ਪ੍ਰਧਾਨ ਮੋਹਨ ਸਿੰਘ ਚੁੰਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਬਸੀ ਪਠਾਣਾਂ ਦੀ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਾਈਬਰ ਠੱਗਾਂ ਤੋਂ ਬਚਣ ਲਈ ਸਾਵਧਾਨੀ ਜ਼ਰੂਰੀ-ਜ਼ਿਲ੍ਹਾ ਪੁਲਿਸ ਮੁਖੀ
Ad Position 24