ਮੰਡੀ ਗੋਬਿੰਦਗੜ੍ਹ, 7 ਮਾਰਚ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਨੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ | ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਵਿਦਾਇਗੀ ਸਮਾਰੋਹ ਮੌਕੇ ਗੀਤ, ਨਾਚ, ਸਮੂਹਿਕ ਨਾਚ, ਸਕਿੱਟਾਂ,ਕਵਿਤਾਵਾਂ ਪੇਸ਼ ਕੀਤੀਆਂ ਅਤੇ ਸਕੂਲੀ ਜੀਵਨ ਦੇ ਅਨੁਭਵ ਸਾਂਝੇ ਕਰਦੇ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ | ਮੁੱਖ ਅਧਿਆਪਕਾ ਸਿੰਗਲਾ ਵਲੋਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਅਨੁਸ਼ਾਸਨ ਵਿਚ ਰਹਿ ਕੇ ਉੱਚੀਆਂ ਮੰਜ਼ਿਲਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਦਸਵੀਂ ਜਮਾਤ ਦੇ ਇੰਚਾਰਜ ਸਾਹਿਬਾਨ ਚਰਨਜੀਤ ਸਿੰਘ ਅਤੇ ਗੁਰਪ੍ਰੀਤ ਬਹਿਕੀ ਸਮੇਤ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਵਿਦਾਇਗੀ ਸਮਾਰੋਹ 'ਚ ਮਿਸਟਰ ਫੇਅਰਵੈੱਲ ਪ੍ਰਭਜੋਤ ਸਿੰਘ ਅਤੇ ਮਿਸ ਫੇਅਰਵੈੱਲ ਹਰਸ਼ਿਤਾ ਸ਼ਰਮਾ ਐਲਾਨੇ ਗਏ ਅਤੇ ਸਮੂਹ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |