ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਪਿੰਡ ਬਡਾਲੀ ਆਲਾ ਸਿੰਘ ਵਿਖੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਡੰਘੇੜੀਆਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਪਹਿਰੇਦਾਰ ਪਾਰਟੀ ਹੈ, ਜਿਸ ਨੇ ਹਮੇਸ਼ਾ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ | ਜਦੋਂਕਿ ਮੌਜੂਦਾ 'ਆਪ' ਦੀ ਪੰਜਾਬ ਸਰਕਾਰ ਕੇਵਲ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਭੁੱਟਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਜਿਸ ਵਿਚ ਪਾਰਟੀ ਪ੍ਰਤੀ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਜਾਵੇਗਾ | ਇਸ ਮੌਕੇ ਸਰਕਲ ਬਡਾਲੀ ਆਲਾ ਸਿੰਘ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਰੰਧਾਵਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਭਿੰਦਰ ਸਿੰਘ, ਸਤਵਿੰਦਰ ਸਿੰਘ ਬਡਾਲੀ ਮਾਈ ਕੀ, ਪਿਆਰਾ ਸ਼ਾਹ ਝਾਂਮਪੁਰ, ਜਸਵਿੰਦਰ ਸਿੰਘ ਬਲ੍ਹਾੜੀ ਕਲਾਂ, ਹਰਿੰਦਰ ਸਿੰਘ ਨੰਬਰਦਾਰ ਦੁਭਾਲੀ, ਗੁਰਪ੍ਰੀਤ ਸਿੰਘ ਬਲ੍ਹਾੜੀ ਖੁਰਦ, ਹਰੀਸ਼ ਕੁਮਾਰ, ਮਨਦੀਪ ਸਿੰਘ ਨੰਡਿਆਲੀ, ਕਾਬਲ ਸਿੰਘ ਝਾਮਪੁਰ,ਅਵਤਾਰ ਸਿੰਘ, ਜਗਰੂਪ ਸਿੰਘ, ਲਾਲ ਸਿੰਘ ਜਮੀਤਗੜ੍ਹ, ਰਵਿੰਦਰ ਸਿੰਘ ਕਾਕਾ, ਸੁਖਬੀਰ ਸਿੰਘ, ਜਗਤਾਰ ਸਿੰਘ ਤੇ ਹਰਮਜੀਤ ਸਿੰਘ ਮਨਹੇੜਾ ਜੱਟਾਂ, ਦਰਬਾਰਾ ਸਿੰਘ ਤੇ ਮਲਕੀਤ ਸਿੰਘ ਰਾਮਪੁਰ, ਗੁਰਦੀਪ ਸਿੰਘ ਜਲਬੇੜਾ, ਅਵਤਾਰ ਸਿੰਘ ਵੀ ਹਾਜ਼ਰ ਸਨ |