05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਫਾਰਮਰ ਰਜਿਸਟਰੀ 'ਚ ਰਜਿਸਟ੍ਰੇਸ਼ਨ ਕਰਵਾਉਣ-ਮੁੱਖ ਖੇਤੀਬਾੜੀ ਅਫ਼ਸਰ

Ad Position 21
repet_subhas-goyals [Copy P29]
ਅਜੀਤ ਡੈਸਕ 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਜ਼ਿਲੇ੍ਹ ਦੇ ਕਿਸਾਨਾਂ ਲਈ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਆਨਲਾਈਨ ਪੋਰਟਲ ਫਾਰਮਰ ਰਜਿਸਟਰੀ ਵਿਚ ਰਜਿਸਟਰਡ ਹੋ ਕੇ ਆਪਣੀ ਆਈ.ਡੀ. ਬਣਾਉਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡੇਟਾਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ | ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇਕ ਵਿਲੱਖਣ ਕਿਸਾਨ ਆਈ.ਡੀ. ਜਾਰੀ ਕੀਤੀ ਜਾਵੇਗੀ | ਇਸ ਕਿਸਾਨ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਅਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਆਸਾਨ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁੱਕ ਸਕਦੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਬਾਂਹ ਫੜਨ ਦੀ ਲੋੜ-ਇੰਟਕ ਪ੍ਰਧਾਨ ਡਾ. ਮਨੋਹਰ ਸਿੰਘ
Ad Position 24