ਫ਼ਤਹਿਗੜ੍ਹ ਸਾਹਿਬ, 8 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਘੀ ਮੈਮੋਰੀਅਲ ਕਾਲਜ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਹੀ ਕਿੱਤੇ ਦੀ ਚੋਣ ਕਰਨ ਵਿਚ ਮਦਦ ਕਰਨ ਲਈ ਵਿਸ਼ੇਸ਼ 'ਕੈਰੀਅਰ ਟਾਕ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ 75 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿਚ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਕਰੀਅਰ ਕਾਊਾਸਲਰ, ਹਰਮਨਦੀਪ ਸਿੰਘ ਅਤੇ ਸੀ-ਪਾਈਟ ਦੇ ਇੰਸਟਰਕਟਰ ਬਲਵੰਤ ਸਿੰਘ ਵਲੋਂ ਸੀ-ਪਾਈਟ ਅਤੇ ਅਗਨੀਵੀਰ ਦੀ ਭਰਤੀ, ਸਰਕਾਰੀ ਇਮਤਿਹਾਨਾਂ ਦੀ ਤਿਆਰੀ, ਸਵੈ ਰੁਜ਼ਗਾਰ ਲਈ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਅਖੀਰ ਵਿਚ ਕਾਲਜ ਪਿ੍ੰਸੀਪਲ ਨੇ ਮੁੱਖ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ 'ਚ ਸਹੀ ਰਸਤਾ ਚੁਣਨ ਲਈ ਮਦਦਗਾਰ ਸਾਬਤ