ਫ਼ਤਹਿਗੜ੍ਹ ਸਾਹਿਬ, 8 ਮਾਰਚ (ਰਾਜਿੰਦਰ ਸਿੰਘ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਪ੍ਰਧਾਨ ਵਰਿੰਦਰ ਰਤਨ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਇਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਤਨ ਨੇ ਦੱਸਿਆ ਕਿ ਸਭਾ ਵਲੋਂ ਹਰ ਸਾਲ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ, ਉੱਥੇ ਨਾਲ ਹੀ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਂਦੀਆਂ ਹਨ | ਜਿਸ ਲੜੀ ਤਹਿਤ ਅੱਜ ਸ੍ਰੀ ਰਾਮ ਮੰਦਰ ਅਯੁੱਧਿਆ ਤੇ ਕਾਸ਼ੀ ਵਿਸ਼ਵਾਨਾਥ ਮੰਦਰ ਬਨਾਰਸ, ਜੋ ਕਿ ਉੱਤਰ ਪ੍ਰਦੇਸ਼ 'ਚ ਸਥਿਤ ਹਨ, ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ | ਇਸ ਮੌਕੇ ਪ੍ਰਧਾਨ ਰਤਨ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਾਰਮਿਕ ਯਾਤਰਾਵਾਂ ਨਾਲ ਮਨ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ ਅਤੇ ਨਾਲ ਹੀ ਅਸੀਂ ਆਪਣੇ ਧਰਮ ਤੇ ਇਤਿਹਾਸ ਤੋਂ ਜਾਣੂ ਹੁੰਦੇ ਹਾਂ | ਇਸ ਮੌਕੇ ਸਭਾ ਦੇ ਕਈ ਮੈਂਬਰ ਅਤੇ ਸ਼ਹਿਰ ਦੇ ਪ੍ਰਮੁੱਖ ਵਿਅਕਤੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਯਾਤਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸੁਰੇਸ਼ ਭਾਰਦਵਾਜ, ਪੰਡਿਤ ਨਰਿੰਦਰ ਸ਼ਰਮਾ, ਸਾਬਕਾ ਪ੍ਰਧਾਨ ਵਿਵੇਕ ਸ਼ਰਮਾ, ਪਿਤਾਬਰ ਸ਼ਰਮਾ, ਕਿ੍ਸ਼ਨ ਭਾਰਦਵਾਜ, ਰਤਨ ਲਾਲ, ਰਾਮ ਨੀਲ ਸ਼ਰਮਾ, ਬਰਿਜ ਲਾਲ, ਵਰਿੰਦਰ ਭਾਰਦਵਾਜ, ਰਾਮਨਾਥ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |