ਬਸੀ ਪਠਾਣਾਂ, 8 ਮਾਰਚ (ਐਚ.ਐਸ.ਗੌਤਮ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ 'ਚ ਚਰਚਾ ਹੈ ਕਿ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਔਰਤਾਂ ਦੀ ਆਰਥਿਕ ਮਜ਼ਬੂਤੀ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਨਾਲ ਘਰ-ਘਰ ਵਿਚ ਰਹਿੰਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੇਗੀ |