ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਦੀਆਂ ਮਹਿਲਾਵਾਂ ਲਈ ਕੀਤੇ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਖ਼ੁਸ਼ੀ ਜ਼ਾਹਿਰ ਕੀਤੀ ਗਈ ਹੈ | ਗ੍ਰਾਮ ਪੰਚਾਇਤ ਹਰਲਾਲਪੁਰਾ ਦੀ ਸਰਪੰਚ ਹਰਜਿੰਦਰ ਕੌਰ ਚੀਮਾ ਅਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਪ' ਸੱਚਮੁੱਚ ਲੋਕਾਂ ਦੀ ਮਨਪਸੰਦ ਪਾਰਟੀ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਰਕਮ ਸਿੱਧੀ ਤਰ੍ਹਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾਵੇਗੀ | ਇਸ ਨਾਲ ਮਹਿਲਾਵਾਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਵੱਡੀ ਸਹਾਇਤਾ ਮਿਲੇਗੀ | ਹਰਜਿੰਦਰ ਕੌਰ ਚੀਮਾ ਅਤੇ ਰਵੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤੈਸ਼ੀ ਨੀਤੀਆਂ ਲਈ ਜਾਣੀ ਜਾਂਦੀ ਹੈ ਅਤੇ ਸਰਕਾਰ ਨੇ ਆਪਣੀਆਂ ਗਾਰੰਟੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ