27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਦੇ ਬਜਟ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ-ਪ੍ਰੇਮ ਛੰਨਾ

Ad Position 21
No active advertisement
ਅਜੀਤ ਡੈਸਕ 09-03-2026
ਅਮਲੋਹ, 8 ਮਾਰਚ (ਕੇਵਲ ਸਿੰਘ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਪ੍ਰਤੀਕਰਮ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਅਮਲੋਹ ਦੇ ਪ੍ਰਧਾਨ ਪ੍ਰੇਮ ਸਿੰਘ ਛੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਕਿਸਾਨ ਪੱਖੀ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਜਟ ਤੋਂ ਕਾਫ਼ੀ ਉਮੀਦਾਂ ਸਨ, ਪਰ ਪੇਸ਼ ਕੀਤਾ ਗਿਆ ਬਜਟ ਉਨ੍ਹਾਂ ਦੀਆਂ ਉਮੀਦਾਂ ਦੇ ਉਲਟ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ ਅਤੇ ਕਿਸਾਨ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਛੰਨਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਦੀ | ਉਨ੍ਹਾਂ ਦੱਸਿਆ ਕਿ 'ਆਪ' ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਕਰੀਬ 22 ਫ਼ਸਲਾਂ 'ਤੇ ਐਮ.ਐਸ.ਪੀ. ਦੇਣ ਦੀ ਗਾਰੰਟੀ ਦਿੱਤੀ ਸੀ, ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਸ਼ੁਰੂ ਕਰਨ ਦੇ ਫ਼ੈਸਲੇ ਦਾ ਮਹਿਲਾਵਾਂ ਨੇ ਕੀਤਾ ਸਵਾਗਤ ਅਗਲੀ ਖ਼ਬਰ 'ਆਪ' ਨੇ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਵਿਖਾਇਆ-ਹਰਜਿੰਦਰ ਕੌਰ ਚੀਮਾ, ਰਵੀ ਚੀਮਾ
Ad Position 24