27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਵਲੋਂ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਸ਼ੁਰੂ ਕਰਨ ਦੇ ਫ਼ੈਸਲੇ ਦਾ ਮਹਿਲਾਵਾਂ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 09-03-2026
ਮੰਡੀ ਗੋਬਿੰਦਗੜ੍ਹ, 8 ਮਾਰਚ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਭਾਈਚਾਰੇ ਦੀਆਂ ਮਹਿਲਾਵਾਂ ਲਈ 1500 ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕੌਂਸਲਰ ਰਾਧਿਕਾ ਵਰਮਾ, ਕੌਂਸਲਰ ਪੂਜਾ ਸ਼ਰਮਾ ਅਤੇ ਸਮਾਜਸੇਵੀ ਆਗੂ ਸ਼ਿਲਪਾ ਲੋਧੀ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਅਤੇ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦਾ ਆਤਮਵਿਸ਼ਵਾਸ ਵੀ ਵੱਧੇਗਾ | ਉੱਧਰ ਲੋਧੀ ਨੇ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਵਾਲੀ ਇਹ ਯੋਜਨਾ ਸਮਾਜ ਵਿਚ ਮਹਿਲਾਵਾਂ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਡੂੰਘੇ ਵਿੱਤੀ ਸੰਕਟ, ਵੱਧਦੇ ਕਰਜ਼ੇ, ਖੇਤੀਬਾੜੀ ਅਤੇ ਉਦਯੋਗ 'ਚ ਅਣਸੁਲਝੇ ਪ੍ਰਣਾਲੀਗਤ ਮੁੱਦਿਆਂ 'ਤੇ ਕੇਂਦਿ੍ਤ ਪੰਜਾਬ ਬਜ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਬਜਟ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ-ਪ੍ਰੇਮ ਛੰਨਾ
Ad Position 24