27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਲਾਗੂ ਹੋਣ ਨਾਲ ਰਾਜ ਦੀਆਂ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਵਿਧਾਇਕ ਲਖਵੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਵਿਧਾਇਕ ਰੁਪਿੰਦਰ ਹੈਪੀ | <br/> 09-03-2026
ਫ਼ਤਹਿਗੜ੍ਹ ਸਾਹਿਬ, 8 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਂਵਾਂ, ਧੀਆਂ, ਸਤਿਕਾਰ ਯੋਜਨਾ ਤਹਿਤ 1000 ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਲਖਵੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕੀਤਾ | ਵਿਧਾਇਕ ਰਾਏ, ਬੜਿੰਗ ਅਤੇ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਹੈ, ਜਿਸ ਤੋਂ ਰਾਜ ਦੇ ਲੋਕ ਭਲੀ ਭਾਂਤ ਜਾਣੂ ਹਨ | ਉਨ੍ਹਾਂ ਕਿਹਾ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ 'ਤੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਵੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਜੋ ਕਿਹਾ, ਉਹ ਕਰ ਦਿਖਾਇਆ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੋਈ ਕਸਰ ਨਹੀਂ ਛੱਡੀ
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਸ਼ਹਿਰ ਦੇ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਡੂੰਘੇ ਵਿੱਤੀ ਸੰਕਟ, ਵੱਧਦੇ ਕਰਜ਼ੇ, ਖੇਤੀਬਾੜੀ ਅਤੇ ਉਦਯੋਗ 'ਚ ਅਣਸੁਲਝੇ ਪ੍ਰਣਾਲੀਗਤ ਮੁੱਦਿਆਂ 'ਤੇ ਕੇਂਦਿ੍ਤ ਪੰਜਾਬ ਬਜ...
Ad Position 24