ਮੰਡੀ ਗੋਬਿੰਦਗੜ੍ਹ, 8 ਮਾਰਚ (ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਸਨਮਾਨ ਰਾਸ਼ੀ ਦੇਣ ਦੇ ਫ਼ੈਸਲੇ ਦਾ ਸ਼ਹਿਰ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਇਸ ਯੋਜਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ | 'ਆਪ' ਦੇ ਸੀਨੀਅਰ ਆਗੂ ਕਿ੍ਸ਼ਨ ਵਰਮਾ ਬੌਬੀ ਨੇ ਕਿਹਾ ਕਿ 'ਆਪ' ਦੀ ਸਰਕਾਰ ਹਮੇਸ਼ਾ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ 1000 ਅਤੇ ਐਸ.ਸੀ. ਭਾਈਚਾਰੇ ਦੀਆਂ ਮਹਿਲਾਵਾਂ ਲਈ 1500 ਮਹੀਨਾਵਾਰ ਸਨਮਾਨ ਰਾਸ਼ੀ ਦੇਣ ਦਾ ਫ਼ੈਸਲਾ ਸਰਕਾਰ ਦੀ ਲੋਕ ਭਲਾਈ ਵਾਲੀ ਸੋਚ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਘਰ ਦੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਨ ਵਿਚ ਮਦਦ ਮਿਲੇਗੀ | ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਨੇ ਵੀ ਇਸ ਯੋਜਨਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹਿੱਤਾਂ ਦੀ ਰੱਖਿਆ ਲਈ ਗੰਭੀਰ ਹੈ |