27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਨੂੰ 1000 ਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਐਲਾਨ ਸ਼ਲਾਘਾਯੋਗ-ਵਿਧਾਇਕ ਬੜਿੰਗ

Ad Position 21
No active advertisement
ਅਜੀਤ ਡੈਸਕ 09-03-2026
ਅਮਲੋਹ, 8 ਮਾਰਚ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਮਹਿਲਾਵਾਂ ਲਈ ਕੀਤੇ ਐਲਾਨਾਂ ਦੀ ਸ਼ਲਾਘਾ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਮਹਿਲਾ ਦਿਵਸ ਦੇ ਮੌਕੇ ਪੰਜਾਬ ਸਰਕਾਰ ਨੇ ਆਪਣੀ ਵੱਡੀ ਗਰੰਟੀ ਪੂਰੀ ਕਰਦਿਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਐਲਾਨ ਕਰਕੇ ਉਨ੍ਹਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਧ ਖ਼ੁਸ਼ੀ ਦੀ ਗੱਲ ਇਹ ਹੈ ਕਿ ਐਸ.ਸੀ. ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਿਸ ਨਾਲ ਇਸ ਵਰਗ ਦੀਆਂ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੀਆਂ ਔਰਤਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਵਿਧਾਇਕ ਬੜਿੰਗ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਗਿਆ ਬਜਟ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਬਜਟ ਪੂਰੀ ਤਰ੍ਹਾਂ ਪੰਜਾਬ ਪੱਖੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਕਹਿਣੀ ਤੇ ਕਰਨੀ ਨੂੰ ਇਕਸਾਰ ਕਰਕੇ ਲੋਕਾਂ ਦਾ ਭਰੋਸਾ
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮਜੀਠਾ ਦੀ ਅੱਜ ਹੋ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪੁਜਾਂਗੇ -ਸ... ਅਗਲੀ ਖ਼ਬਰ ਬਜਟ 'ਚ ਸ਼ੈਲਰ ਸਨਅਤ ਦੀ ਕੀਤੀ ਅਣਦੇਖੀ
Ad Position 24