ਅਮਲੋਹ, 8 ਮਾਰਚ (ਅੰਮਿ੍ਤ ਸਿੰਘ ਸ਼ੇਰਗਿੱਲ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ ਨੇ ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤੇ ਬਜਟ ਨੂੰ ਸੂਬੇ ਦੀ ਸਿਹਤ ਪ੍ਰਣਾਲੀ ਲਈ ਇਕ ਕ੍ਰਾਂਤੀਕਾਰੀ ਮੀਲ ਪੱਥਰ ਕਰਾਰਦਿਆ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਸੈਕਟਰ ਲਈ 5,390 ਕਰੋੜ ਰੁਪਏ ਅਲਾਟ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਲੋਕਾਂ ਦੀ ਸਿਹਤ, ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਸਲਾਣਾ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਬਿਨਾਂ ਕਿਸੇ ਆਮਦਨ ਦੀ ਸ਼ਰਤ ਦੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਾਲਾਨਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਗਾਰੰਟੀ ਹਰ ਪੰਜਾਬੀ ਨੂੰ ਆਰਥਿਕ ਨਾਮੋਸ਼ੀ ਅਤੇ ਮਹਿੰਗੇ ਇਲਾਜ ਦੇ ਡਰ ਤੋਂ ਮੁਕਤ ਕਰੇਗੀ |