28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਿਧਾਨ ਸਭਾ ਦੇ ਘਿਰਾਓ ਪ੍ਰੋਗਰਾਮ 'ਚ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹੋਏ ਸ਼ਾਮਿਲ

Ad Position 21
No active advertisement
ਪੰਜਾਬ ਵਿਧਾਨ ਸਭਾ ਦੇ ਘਿਰਾਓ ਪ੍ਰੋਗਰਾਮ ਲਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਚੰਡੀਗੜ੍ਹ ਨੂੰ ਰਵਾਨਾ ਹੋਣ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਨਾਅਰੇਬਾਜ਼ੀ ਕਰਦੇ ਹੋਏ | ਅਜੀਤ ਤਸਵੀਰ <br/> 09-03-2026
ਫ਼ਤਹਿਗੜ੍ਹ ਸਾਹਿਬ, 8 ਮਾਰਚ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ 'ਆਪ' ਦੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਖ਼ਿਲਾਫ਼ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਦੇ ਹੋਏ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ 'ਆਪ' ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ |
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਮਹਿਲਾਵਾਂ ਨੂੰ ਪਿਛਲੇ ਚਾਰ ਸਾਲਾਂ ਦੇ ਬਣਦੇ 48 ਹਜ਼ਾਰ ਰੁਪਏ ਜਾਰੀ ਕਰੇ ਅਤੇ ਆਪਣਾ ਚੋਣ ਵਾਅਦਾ ਪੂਰਾ ਕਰੇ | ਨਾਗਰਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਵਜੂਦ ਪੰਜਾਬ ਵਿਚ ਨਸ਼ਿਆਂ ਦੀ ਮਹਾਂਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿਚ ਅਸਫਲ ਰਹੀ ਹੈ | ਨਾਗਰਾ ਨੇ ਕਿਹਾ ਕਿ 'ਆਪ' ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਹਵਾ ਹੋ ਗਏ | ਉਨ੍ਹਾਂ ਦੋਸ਼ ਲਗਾਇਆ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿਚ ਡਬੋ ਦਿੱਤਾ ਹੈ ਅਤੇ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਕਾਫ਼ੀ ਮਸ਼ੱਕਤ ਕਰਨੀ ਪਵੇਗੀ | ਨਾਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ 'ਆਪ' ਦੀ ਨਾਕਾਮ ਸਰਕਾਰ ਨੂੰ ਲੋਕਾਂ ਦੇ ਸਾਹਮਣੇ ਬੇਨਕਾਬ ਕਰਦੀ ਰਹੇਗੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਨਾ ਕੀਤੇ ਤਾਂ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਬਜਟ ਮਹਿਜ਼ ਕਾਗ਼ਜ਼ੀ ਦਿਖਾਵਾ ਅਗਲੀ ਖ਼ਬਰ ਸਿਹਤ ਬਜਟ ਇਤਿਹਾਸਕ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ-ਸ਼ਿੰਗਾਰਾ ਸਿੰਘ ਸਲਾਣਾ
Ad Position 24