02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ ਟੀਕਾਕਰਨ ਕਰਵਾਇਆ ਜਾਵੇ-ਡਾ. ਬੇਦੀ

Ad Position 21
No active advertisement
ਅਜੀਤ ਡੈਸਕ 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਸਿਹਤ ਵਿਭਾਗ ਵਲੋਂ 90 ਦਿਨਾਂ ਲਈ ਵਿੱਢੀ ਗਈ ਐਚ.ਪੀ.ਵੀ. ਟੀਕਾਕਰਨ ਮੁਹਿੰਮ ਸਬੰਧੀ ਮਲਟੀ ਪਰਪਜ਼ ਹੈਲਥ ਸੁਪਰਵਾਈਜਰਜ਼, ਵਰਕਰਾਂ ਅਤੇ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਖੇਤਰ ਦੀਆਂ 14 ਤੋਂ 15 ਸਾਲ ਤੱਕ ਦੀ ਉਮਰ ਦੀਆਂ ਸਾਰੀਆਂ ਲੜਕੀਆਂ ਦਾ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਕਰਨਾ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਲੜਕੀਆਂ ਵਿਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਦੀ ਰੋਕਥਾਮ ਕਰਦਾ ਹੈ ਅਤੇ ਮੁਹਿੰਮ ਦਾ ਮੁੱਖ ਉਦੇਸ਼ ਵੀ ਕੁੜੀਆਂ ਨੂੰ ਐਚ.ਪੀ.ਵੀ. ਸੰਕ੍ਰਮਣ ਦਾ ਸੰਭਾਵੀ ਜੋਖ਼ਮ ਹੋਣ ਤੋਂ ਪਹਿਲਾਂ ਉਨ੍ਹਾਂ ਦਾ ਟੀਕਾਕਰਨ ਕਰਕੇ ਸਰਵਾਈਕਲ ਕੈਂਸਰ ਨੂੰ ਰੋਕਣਾ ਹੈ | ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਇਕ ਸ਼ਕਤੀਸ਼ਾਲੀ ਰੋਕਥਾਮ ਉਪਾਅ ਹੈ, ਜੋ ਧੀਆਂ ਲਈ ਇਕ ਸਿਹਤਮੰਦ ਅਤੇ ਕੈਂਸਰ ਮੁਕਤ ਭਵਿੱਖ ਨੂੰ ਯਕੀਨੀ ਬਣਾਉਂਦਾ ਹੈ | ਮੀਟਿੰਗ ਦੌਰਾਨ ਉਨ੍ਹਾਂ ਹੋਰ ਵੱਖ-ਵੱਖ ਸਿਹਤ ਪ੍ਰੋਗਰਾਮਾਂ 'ਤੇ ਚਰਚਾ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਮੁਹਿੰਮ ਦੌਰਾਨ ਆਪਣੇ ਖੇਤਰ ਦੀਆਂ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨਾਲ ਸੰਪਰਕ ਕਰਕੇ ਆਪਣੀਆਂ 14 ਸਾਲ ਦੀਆਂ ਲੜਕੀਆਂ ਦਾ ਐਚ.ਪੀ.ਵੀ. ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ | ਇਸ ਮੌਕੇ 'ਤੇ ਡਾ. ਸਤਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਜਰਨੈਲ ਕੌਰ, ਭੁਪਿੰਦਰ ਕੌਰ, ਹਰਕੇਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਮਹਿਲਾ ਦਿਵਸ ਨੂੰ ਸਮਰਪਿਤ ਗੈੱਸਟ ਲੈਕਚਰ ਅਗਲੀ ਖ਼ਬਰ ਲਾਈਫ਼ ਕੇਅਰ ਚੈਰੀਟੇਬਲ ਹਸਪਤਾਲ ਖਮਾਣੋਂ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
Ad Position 24